IMG-LOGO
ਹੋਮ ਪੰਜਾਬ: ਏ.ਡੀ.ਸੀ. ਵੱਲੋਂ ਮੈਸਰਜ਼ ਮੈਪਲ ਐਜ਼ੂਕੇਸ਼ਨ ਸਰਵਿਸਿਜ਼ ਫਰਮ ਦਾ ਲਾਇਸੰਸ ਰੱਦ

ਏ.ਡੀ.ਸੀ. ਵੱਲੋਂ ਮੈਸਰਜ਼ ਮੈਪਲ ਐਜ਼ੂਕੇਸ਼ਨ ਸਰਵਿਸਿਜ਼ ਫਰਮ ਦਾ ਲਾਇਸੰਸ ਰੱਦ

Admin User - Jul 10, 2024 07:42 PM
IMG

.

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਜੁਲਾਈ: ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਮੈਸਰਜ਼ ਮੈਪਲ ਐਜ਼ੂਕੇਸ਼ਨ ਸਰਵਿਸਿਜ਼ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।

 

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਮੈਸਰਜ਼ ਮੈਪਲ ਐਜ਼ੂਕੇਸ਼ਨ ਸਰਵਿਸਿਜ਼ ਫਰਮ ਐਸ.ਸੀ.ਐਫ. ਨੰ: 63, ਦੂਜੀ ਮੰਜ਼ਿਲ, ਫੇਜ਼ 3-ਬੀ-2, ਸੈਕਟਰ-60, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ  ਇਸ ਫਰਮ ਦੇ ਚਾਰ ਪਾਰਟਨਰ ਸਨ। ਸ੍ਰੀ ਗੁਰਿੰਦਰ ਸਿੰਘ ਪੁੱਤਰ ਸ੍ਰੀ ਕੁਲਵਿੰਦਰ ਸਿੰਘ ਸਥਾਈ ਪਤਾ ਪਿੰਡ ਬਲੀ ਖੁਰਦ ਡਾਕਘਰ-ਘਨੌਲੀ ਤਹਿਸੀਲ ਅਤੇ ਜ਼ਿਲ੍ਹਾ ਰੂਪਨਗਰ, ਸ੍ਰੀ ਅਕਸ਼ਦੀਪ ਸਿੰਘ ਪੁੱਤਰ ਸ੍ਰੀ ਭਜਨ ਸਿੰਘ ਸਥਾਈ ਪਤਾ. ਮਕਾਨ ਨੰ: 241. ਗਿਆਨੀ ਜੈਲ ਸਿੰਘ ਨਗਰ ਰੂਪਨਗਰ, ਸ੍ਰੀ ਦਵਿੰਦਰ ਸਿੰਘ ਪੁੱਤਰ ਸ੍ਰੀ ਕੁਲਵਿੰਦਰ ਸਿੰਘ ਸਥਾਈ ਪਤਾ: ਪਿੰਡ ਥਲੀ ਖੁਰਦ, ਡਾਕਘਰ-ਘਨੌਲੀ, ਤਹਿਸੀਲ ਅਤੇ ਜ਼ਿਲ੍ਰਾ ਰੂਪਨਗਰ ਅਤੇ ਸ੍ਰੀ ਧਿਆਨ ਸਿੰਘ ਪੁੱਤਰ ਸ੍ਰੀ ਮਾਨ ਸਿੰਘ, ਸਥਾਈ ਪਤਾ ਮਕਾਨ ਨੰ 241. ਗਿਆਨੀ ਜੈਲ ਸਿੰਘ ਨਗਰ ਰੂਪਨਗਰ ਨੂੰ ਕੰਸਲਟੈਂਸੀ ਅਤੇ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਦੇ ਕੰਮ ਲਈ ਲਾਇਸੰਸ ਨੰ: 473/ਆਈ.ਸੀ. ਮਿਤੀ 04.01.2022 ਜਾਰੀ ਕੀਤਾ ਗਿਆ ਸੀ। ਇਸ ਲਾਇਸੰਸ ਦੀ ਮਿਆਦ ਮਿਤੀ 03.07.2027 ਤੱਕ ਸੀ।

ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਅਧੀਨ ਐਕਟ/ਰੂਲਜ਼ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਅਡਵਾਈਜਰੀ ਮਿਤੀ 14-05-2018 ਦੀ ਮੱਦ ਨੰ: 13 ਤਹਿਤ ਨਿਰਧਾਰਤ ਪ੍ਰੋਫਾਰਮੇ ਅਨੁਸਾਰ ਕਲਾਇਟਾਂ ਦੀ ਜਾਣਕਾਰੀ ਸਮੇਤ ਉਨ੍ਹਾਂ ਤੋਂ ਚਾਰਜ ਕੀਤੀ ਗਈ ਫੀਸ ਦੀ ਜਾਣਕਾਰੀ, ਜਿਨ੍ਹਾਂ ਨੂੰ ਫਰਮ ਵੱਲੋਂ ਸਰਵਿਸ ਦਿੱਤੀ ਹੈ, ਬਾਰੇ ਰਿਪੋਰਟ ਭੇਜਣ ਅਤੇ ਫਰਮ ਵੱਲੋਂ ਕੀਤੀ ਜਾਣ ਵਾਲੀ ਇਸ਼ਤਿਹਾਰਬਾਜੀ/ਸੈਮੀਨਾਰ ਆਦਿ ਸਬੰਧੀ ਜਾਣਕਾਰੀ ਬਾਬਤ ਪੱਤਰ ਮਿਤੀ 05-01-2022 ਰਾਹੀਂ ਹਦਾਇਤ ਕਰਨ ਦੇ ਬਾਵਜੂਦ ਵੀ ਰਿਪੋਰਟ ਜਮ੍ਹਾਂ ਨਹੀਂ ਕਰਵਾਈ ਗਈ।

 

ਉਪ ਮੰਡਲ ਮੈਜਿਸਟ੍ਰੇਟ, ਮੋਹਾਲੀ ਦੀ ਰਿਪੋਰਟ ਅਨੁਸਾਰ ਕੰਪਨੀ/ਫਰਮ ਦੇ ਦਫਤਰੀ ਪਤੇ ਦੀ ਚੈਕਿੰਗ ਦੌਰਾਨ ਪਾਇਆ ਗਿਆ ਕਿ ਦਫਤਰ ਬੰਦ ਸੀ। ਇਸ ਤੋਂ ਇਲਾਵਾ ਫਰਮ ਵੱਲੋਂ ਲਾਇਸੰਸ ਜਾਰੀ ਹੋਣ ਤੋਂ ਹੁਣ ਤੱਕ ਮਹੀਨਾਵਾਰ ਰਿਪੋਰਟ ਜਮ੍ਹਾਂ ਨਹੀਂ ਕਰਵਾਈ ਗਈ ਹੈ, ਜਿਸ ਦੇ ਮੱਦੇਨਜ਼ਰ ਦਫਤਰੀ ਪਤੇ ਅਤੇ ਪਾਰਟਨਰਾਂ ਦੇ ਰਿਹਾਇਸ਼ੀ ਪਤੇ ਉੱਤੇ ਨੋਟਿਸ ਪੱਤਰ ਮਿਤੀ 31-08-2023 ਜਾਰੀ ਕੀਤਾ ਗਿਆ। ਰਜਿਸਟਰਡ ਦਫਤਰ ਤੇ ਭੇਜਿਆ ਗਿਆ ਪੱਤਰ ਅਣਡਲੀਵਰ ਪ੍ਰਾਪਤ ਹੋਇਆ ਹੈ ਪ੍ਰੰਤੂ ਅਜੇ ਤੱਕ ਲਾਇਸੰਸੀ ਵੱਲੋਂ ਕੋਈ ਜਵਾਬ ਪ੍ਰਾਪਤ ਨਹੀਂ ਹੋਇਆ ਹੈ। ਤਹਿਸੀਲਦਾਰ, ਮੋਹਾਲੀ ਦੀ ਰਿਪੋਰਟ ਅਨੁਸਾਰ ਦਫਤਰ ਬੰਦ ਹੋ ਚੁੱਕਾ ਹੈ।

 

ਫਰਮ ਸਬੰਧੀ ਉਕਤ ਦਰਸਾਈ ਗਈ ਸਥਿਤੀ ਦੇ ਅਧਾਰ ਤੇ ਲਾਇਸੰਸੀ ਵੱਲੋਂ ਐਕਟ/ਰੂਲਜ਼ ਅਤੇ ਅਡਵਾਈਜਰੀ ਅਨੁਸਾਰ ਮਹੀਨਾਵਾਰ ਰਿਪੋਰਟਾਂ ਅਤੇ ਇਸ਼ਤਿਹਾਰਾਂ ਸਬੰਧੀ ਸੂਚਨਾ ਨਾ ਭੇਜਣ ਕਰਕੇ, ਦਫਤਰ ਬੰਦ ਹੋਣ ਕਰਕੇ। ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ, ਨੋਟਿਸ ਦਾ ਜਵਾਬ/ਸਪੱਸ਼ਟੀਕਰਨ ਨਾ ਦੇਣ ਕਰਕੇ ਕੰਪਨੀ/ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6                                                                                                                                                                                 (1)(e) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਜਾਣੀ ਪਾਈ ਗਈ ਹੈ। 

ਇਸ ਲਈ ਉਕਤ ਤੱਥਾਂ ਦੇ ਸਨਮੁੱਖ ਸ੍ਰੀ ਵਿਰਾਜ ਸਿਆਮਕਰਨ ਤਿੜਕੇ, ਆਈ.ਏ.ਐਸ., ਵਧੀਕ ਜ਼ਿਲ੍ਹਾ ਮੈਜਿਸਟ੍ਰੇਟ, ਸਾਹਿਬਜਾਦਾ ਅਜੀਤ ਸਿੰਘ ਨਗਰ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਮੈਸਰਜ਼ ਮੈਪਲ ਐਜ਼ੂਕੇਸ਼ਨ ਸਰਵਿਸਿਜ਼ ਫਰਮ ਐਸ.ਸੀ.ਐਫ. ਨੰ: 63, ਦੂਜੀ ਮੰਜ਼ਿਲ, ਫੇਜ਼ 3-ਬੀ-2, ਸੈਕਟਰ-60, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਜਾਰੀ ਲਾਇਸੰਸ ਨੰ: 473/ਆਈ.ਸੀ. ਮਿਤੀ 04.01.2022 ਤੁਰੰਤ ਪ੍ਰਭਾਵ ਤੋਂ ਕੈਂਸਲ/ਰੱਦ ਕੀਤਾ ਜਾਂਦਾ ਹੈ।

ਇਸ ਤੋਂ ਇਲਾਵਾ ਐਕਟ/ਰੂਲਜ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ਼/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ ਹਰ ਪੱਖੋਂ ਜ਼ਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜ਼ਿੰਮੇਵਾਰ ਹੋਣਗੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.