ਤਾਜਾ ਖਬਰਾਂ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੇਸ਼ ਦੇ ਪ੍ਰਮੁੱਖ ਅਰਥ ਸ਼ਾਸਤਰੀਆਂ ਅਤੇ ਵੱਖ-ਵੱਖ ਖੇਤਰਾਂ ਦੇ ਮਾਹਿਰਾਂ ਨਾਲ ਆਮ ਬਜਟ ਬਾਰੇ ਉਨ੍ਹਾਂ ਦੀ ਰਾਏ ਜਾਣਨ ਲਈ ਮੀਟਿੰਗ ਕਰਨਗੇ। ਇਸ ਮੀਟਿੰਗ ਦੌਰਾਨ ਮੁੱਖ ਤੌਰ 'ਤੇ ਆਮ ਬਜਟ ਦੀਆਂ ਵਿਵਸਥਾਵਾਂ ਰਾਹੀਂ ਵਿਕਸਤ ਭਾਰਤ ਲਈ ਰੋਡਮੈਪ ਤਿਆਰ ਕਰਨ, ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਆਰਥਿਕ ਸੁਧਾਰਾਂ ਦੀ ਰਫ਼ਤਾਰ ਨੂੰ ਤੇਜ਼ ਕਰਨ ਅਤੇ ਮੱਧ ਅਤੇ ਹੇਠਲੇ ਮੱਧ ਵਰਗ ਨੂੰ ਰਾਹਤ ਦੇਣ ਦੇ ਉਪਾਵਾਂ 'ਤੇ ਚਰਚਾ ਕੀਤੀ ਜਾਵੇਗੀ।
ਸੀਨੀਅਰ ਅਧਿਕਾਰੀ ਦੇ ਅਨੁਸਾਰ, ਨੀਤੀ ਆਯੋਗ ਦੇ ਉਪ ਚੇਅਰਮੈਨ ਸੁਮਨ ਬੇਰੀ ਅਤੇ ਹੋਰ ਮੈਂਬਰ, ਵਿੱਤ ਮੰਤਰਾਲੇ ਦੇ ਸੀਨੀਅਰ ਅਧਿਕਾਰੀ ਵੀ ਬੈਠਕ ਵਿੱਚ ਹਿੱਸਾ ਲੈਣਗੇ। ਜ਼ਿਕਰਯੋਗ ਹੈ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਨ 23 ਜੁਲਾਈ ਨੂੰ ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦਾ ਪਹਿਲਾ ਆਮ ਬਜਟ ਪੇਸ਼ ਕਰੇਗੀ। ਇਸ ਵਾਰ ਆਮ ਬਜਟ 'ਚ ਉਦਯੋਗਾਂ ਦੇ ਨਾਲ-ਨਾਲ ਮੱਧ ਵਰਗ ਅਤੇ ਹੇਠਲੇ ਮੱਧ ਵਰਗ ਨੂੰ ਵੱਡੀ ਰਾਹਤ ਮਿਲਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ।
Get all latest content delivered to your email a few times a month.