IMG-LOGO
ਹੋਮ ਪੰਜਾਬ: ਗੈਂਗਸਟਰ ਲਾਰੇਂਸ ਬਿਸ਼ਨੋਈ ਇੰਟਰਵਿਊ ਮਾਮਲੇ 'ਚ SIT ਨੇ ਹਾਈਕੋਰਟ 'ਚ...

ਗੈਂਗਸਟਰ ਲਾਰੇਂਸ ਬਿਸ਼ਨੋਈ ਇੰਟਰਵਿਊ ਮਾਮਲੇ 'ਚ SIT ਨੇ ਹਾਈਕੋਰਟ 'ਚ ਪੇਸ਼ ਕੀਤੀ ਰਿਪੋਰਟ, ਕੀਤੇ ਅਹਿਮ ਖੁਲਾਸੇ

Admin User - Jul 11, 2024 11:43 AM
IMG

---------------------------------------------------

ਪੰਜਾਬੀ ਗਾਇਕ ਸਿੱਧੂ ਦੇ ਕਤਲ ਦੇ ਮੁੱਖ ਦੋਸ਼ੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਪੰਜਾਬ ਦੀ ਜੇਲ੍ਹ ਤੋਂ ਦਿੱਤੀ ਗਈ ਇਕ ਇੰਟਰਵਿਊ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਆਪਣੀ ਰਿਪੋਰਟ ਪੇਸ਼ ਕਰ ਦਿੱਤੀ ਹੈ। ਇਸ ਦੇ ਨਾਲ ਹੀ ਐਸਆਈਟੀ ਨੇ ਆਪਣੀ ਰਿਪੋਰਟ ਵਿੱਚ ਕਈ ਵੱਡੇ ਖੁਲਾਸੇ ਕੀਤੇ ਹਨ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਲਾਰੇਂਸ ਬਿਸ਼ਨੋਈ ਦਾ ਇੰਟਰਵਿਊ ਸਿਗਨਲ ਐਪ ਰਾਹੀਂ ਲਿਆ ਗਿਆ ਸੀ। ਓਥੇ ਹੀ, ਐਸਆਈਟੀ ਟੀਮ ਨੇ ਇਸ ਮਾਮਲੇ ਨੂੰ ਲੈ ਕੇ ਮੁੱਖ ਗਵਾਹਾਂ ਦੇ ਬਿਆਨ ਦਰਜ ਕਰਨ ਲਈ ਹਾਈ ਕੋਰਟ ਤੋਂ ਹੋਰ ਸਮਾਂ ਮੰਗਿਆ ਹੈ।
ਬੁੱਧਵਾਰ ਨੂੰ ਐਸਆਈਟੀ ਨੇ ਹਾਈ ਕੋਰਟ ਨੂੰ ਦੱਸਿਆ ਕਿ ਜਾਂਚ ਅਜੇ ਜਾਰੀ ਹੈ ਅਤੇ ਕੁਝ ਅਹਿਮ ਗਵਾਹਾਂ ਤੋਂ ਪੁੱਛਗਿੱਛ ਕੀਤੀ ਜਾਣੀ ਹੈ। ਇਸ ਦੇ ਲਈ ਹਾਈਕੋਰਟ ਤੋਂ ਸਮਾਂ ਮੰਗਿਆ ਗਿਆ ਹੈ। ਜਿਸ ਤੋਂ ਬਾਅਦ SIT ਵੱਲੋਂ ਦਿੱਤੀ ਗਈ ਸੀਲਬੰਦ ਰਿਪੋਰਟ ਨੂੰ ਹਾਈਕੋਰਟ 'ਚ ਪੜ੍ਹ ਕੇ ਸੁਣਾਇਆ ਗਿਆ ਅਤੇ ਇਸ ਨੂੰ ਦੁਬਾਰਾ SIT ਨੂੰ ਵਾਪਸ ਕਰ ਦਿੱਤਾ ਗਿਆ।
ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਦੋ ਇੰਟਰਵਿਊ ਪਿਛਲੇ ਸਾਲ 14 ਅਤੇ 17 ਮਾਰਚ ਨੂੰ ਇੱਕ ਨਿੱਜੀ ਚੈਨਲ 'ਤੇ ਪ੍ਰਸਾਰਿਤ ਕੀਤੇ ਗਏ ਸਨ। ਇੰਟਰਵਿਊ ਦੇ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਪੁਲਿਸ 'ਤੇ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ। ਜਿਸ ਤੋਂ ਬਾਅਦ ਡੀਜੀਪੀ ਗੌਰਵ ਯਾਦਵ ਮੀਡੀਆ ਦੇ ਸਾਹਮਣੇ ਆਏ ਅਤੇ ਦਾਅਵਾ ਕੀਤਾ ਕਿ ਇਹ ਇੰਟਰਵਿਊ ਬਠਿੰਡਾ ਜਾਂ ਪੰਜਾਬ ਦੀ ਕਿਸੇ ਜੇਲ੍ਹ ਤੋਂ ਨਹੀਂ ਲਈ ਗਈ ਸੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.