ਤਾਜਾ ਖਬਰਾਂ
16ਵਾਂ ਵਿੱਤ ਕਮਿਸ਼ਨ ਇਸ ਮਹੀਨੇ ਪੰਜਾਬ ਦਾ ਦੌਰਾ ਕਰੇਗਾ। ਕਮਿਸ਼ਨ ਦੇ ਮੈਂਬਰ 22 ਅਤੇ 23 ਜੁਲਾਈ ਨੂੰ ਰਾਜ ਵਿੱਚ ਹੋਣਗੇ। ਇਸ ਦੇ ਨਾਲ ਹੀ ਸੂਬਾ ਸਰਕਾਰ ਨੇ ਵੀ ਇਸ ਦੌਰੇ ਨੂੰ ਲੈ ਕੇ ਰਣਨੀਤੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ 16 ਜੁਲਾਈ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਉੱਚ ਪੱਧਰੀ ਮੀਟਿੰਗ ਹੋਣ ਜਾ ਰਹੀ ਹੈ। ਇਸ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੀ ਮੌਜੂਦ ਰਹਿਣਗੇ।
ਕਮਿਸ਼ਨ ਅੱਗੇ ਜ਼ੋਰਦਾਰ ਪੇਸ਼ਕਾਰੀ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਤਾਂ ਜੋ ਕਮਿਸ਼ਨ ਦੇ ਮੈਂਬਰਾਂ ਨੂੰ ਪ੍ਰਭਾਵਿਤ ਕੀਤਾ ਜਾ ਸਕੇ। ਇਸ ਮੀਟਿੰਗ ਵਿੱਚ ਸੂਬਾ ਸਰਕਾਰ ਕਮਿਸ਼ਨ ਅੱਗੇ ਰੋਕੀ ਗਈ ਰਾਸ਼ੀ ਸਮੇਤ ਆਪਣੀਆਂ ਲੋੜਾਂ ਦੇ ਪੂਰੇ ਵੇਰਵੇ ਪੇਸ਼ ਕਰੇਗੀ।
ਇਸ ਸਮੇਂ ਸੂਬੇ ਸਿਰ ਕਰੀਬ 3.50 ਲੱਖ ਕਰੋੜ ਰੁਪਏ ਦਾ ਕਰਜ਼ਾ ਹੈ। 23 ਹਜ਼ਾਰ ਕਰੋੜ ਰੁਪਏ ਵਿਆਜ ਦੇਣ 'ਤੇ ਹੀ ਖਰਚ ਹੋ ਰਹੇ ਹਨ। ਆਮਦਨ ਅਤੇ ਖਰਚ ਵਿਚਲਾ ਪਾੜਾ ਵੀ ਵਧਦਾ ਜਾ ਰਿਹਾ ਹੈ। ਅਜਿਹੇ 'ਚ 15ਵੇਂ ਕਮਿਸ਼ਨ ਦੀ ਤਰਜ਼ 'ਤੇ ਵਿੱਤੀ ਗਾਰੰਟੀ ਦੇਣ ਦੀ ਮੰਗ ਵੀ ਕੀਤੀ ਜਾ ਸਕਦੀ ਹੈ।
Get all latest content delivered to your email a few times a month.