ਤਾਜਾ ਖਬਰਾਂ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਜਿੱਥੇ ਅੱਜ ਵੱਡੀ ਰਾਹਤ ਦਿੰਦਿਆਂ ਈਡੀ ਗ੍ਰਿਫਤਾਰੀ ਮਾਮਲੇ ਵਿੱਚ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਪਰ ਕੇਜਰੀਵਾਲ ਨੂੰ ਅਜੇ ਵੀ ਜੇਲ੍ਹ ਵਿੱਚ ਹੀ ਰਹਿਣਾ ਪਵੇਗਾ। ਓਥੇ ਹੀ, ਰੌਜ਼ ਐਵੇਨਿਊ ਕੋਰਟ ਨੇ ਸੀਬੀਆਈ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 25 ਜੁਲਾਈ ਤੱਕ ਵਧਾ ਦਿੱਤੀ ਹੈ। ਅੱਜ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਦੀ ਮਿਆਦ ਖ਼ਤਮ ਹੋਣ ਮਗਰੋਂ ਸੀਬੀਆਈ ਨੇ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ। ਸੀਬੀਆਈ ਨੇ 26 ਜੂਨ ਨੂੰ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਸੀ। ਸ਼ਰਾਬ ਘੁਟਾਲੇ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਮਾਮਲੇ ਦੀ ਜਾਂਚ ਸੀ.ਬੀ.ਆਈ. ਕਰ ਰਹੀ ਹੈ।
ਇਸ ਤੋਂ ਪਹਿਲਾਂ ਅੱਜ ਸੁਪਰੀਮ ਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਖਾਸ ਗੱਲ ਇਹ ਹੈ ਕਿ ਕੇਜਰੀਵਾਲ ਨੂੰ ਇਹ ਰਾਹਤ ਈਡੀ ਨਾਲ ਜੁੜੇ ਇੱਕ ਮਾਮਲੇ ਵਿੱਚ ਦਿੱਤੀ ਗਈ ਹੈ ਅਤੇ ਫਿਲਹਾਲ ਉਹ ਸੀਬੀਆਈ ਦੀ ਹਿਰਾਸਤ ਵਿੱਚ ਹਨ। ਅਜਿਹੇ 'ਚ ਉਹਨਾਂ ਨੂੰ ਫਿਲਹਾਲ ਜੇਲ 'ਚ ਹੀ ਰਹਿਣਾ ਪਵੇਗਾ। ਇਸ ਤੋਂ ਪਹਿਲਾਂ 17 ਮਈ ਨੂੰ ਬੈਂਚ ਨੇ ਕੇਜਰੀਵਾਲ ਦੀ ਪਟੀਸ਼ਨ 'ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
ਦਰਅਸਲ, ਈਡੀ ਦੁਆਰਾ ਉਨ੍ਹਾਂ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਉਨ੍ਹਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਯਾਨੀ ਸ਼ੁੱਕਰਵਾਰ ਨੂੰ ਸੁਣਵਾਈ ਹੋਈ। ਪਟੀਸ਼ਨ ਵਿੱਚ ਦਿੱਲੀ ਵਿੱਚ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਇੱਕ ਮਨੀ ਲਾਂਡਰਿੰਗ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਦੁਆਰਾ ਉਸਦੀ ਗ੍ਰਿਫਤਾਰੀ ਨੂੰ ਚੁਣੌਤੀ ਦਿੱਤੀ ਗਈ ਸੀ। ਅਦਾਲਤ ਨੇ ਇਸ ਪਟੀਸ਼ਨ ਨੂੰ ਵੱਡੇ ਬੈਂਚ ਕੋਲ ਭੇਜ ਦਿੱਤਾ ਹੈ।
Get all latest content delivered to your email a few times a month.