ਤਾਜਾ ਖਬਰਾਂ
ਚੰਡੀਗੜ੍ਹ: ਪੰਜਾਬ ਦੀ ਜਲੰਧਰ ਪੱਛਮੀ ਵਿਧਾਨ ਸਭਾ ਸੀਟ 'ਤੇ ਜ਼ਿਮਨੀ ਚੋਣ ਲਈ ਅੱਜ ਯਾਨੀ ਸ਼ਨੀਵਾਰ ਨੂੰ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਪਹਿਲਾ ਰੁਝਾਨ ਸਵੇਰੇ 9 ਵਜੇ ਆ ਜਾਵੇਗਾ ਅਤੇ ਦੁਪਹਿਰ 2 ਵਜੇ ਤੱਕ ਸਾਰੀ ਸਥਿਤੀ ਸਪੱਸ਼ਟ ਹੋ ਜਾਵੇਗੀ ਕਿ ਉਕਤ ਸੀਟ 'ਤੇ ਕਿਸ ਦੀ ਜਿੱਤ ਹੋਈ ਹੈ। ਘੱਟ ਵੋਟ ਪ੍ਰਤੀਸ਼ਤਤਾ ਨੇ ਸਾਰੀਆਂ ਪਾਰਟੀਆਂ ਦੀ ਚਿੰਤਾ ਵਧਾ ਦਿੱਤੀ ਹੈl ਦੱਸ ਦੇਈਏ ਕਿ ਇਸ ਸੀਟ 'ਤੇ ਤਿਕੋਣਾ ਮੁਕਾਬਲਾ ਹੈ। ਜਿਸ ਵਿੱਚ ਸਾਬਕਾ ਭਾਜਪਾ ਵਿਧਾਇਕ ਸ਼ੀਤਲ ਅੰਗੁਰਾਲ, ‘ਆਪ’ ਵੱਲੋਂ ਮਹਿੰਦਰ ਭਗਤ ਅਤੇ ਕਾਂਗਰਸ ਵੱਲੋਂ ਸਾਬਕਾ ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੌਰ ਚੋਣ ਲੜ ਰਹੇ ਹਨ।
ਇਸ ਦੇ ਨਾਲ ਹੀ ਜਲੰਧਰ 'ਚ ਗਿਣਤੀ ਕੇਂਦਰ ਦਾ ਖਾਲਸਾ ਕਾਲਜ ਜਲੰਧਰ ਨੂੰ ਬਣਾਇਆ ਗਿਆ ਹੈ। ਗਿਣਤੀ ਕੇਂਦਰ ਦੇ ਬਾਹਰ ਭਾਰੀ ਪੁਲਿਸ ਬਲ ਤਾਇਨਾਤ ਕੀਤੀ ਗਈ ਹੈ ਤਾਂ ਜੋ ਕੋਈ ਅਣਸੁੱਖਾਵੀਂ ਘਟਨਾ ਨਾ ਵਾਪਰੇ ਅਤੇ ਮੌਕੇ 'ਤੇ ਸਥਿਤੀ ਨੂੰ ਕੰਟਰੋਲ ਕੀਤਾ ਜਾਵੇ। ਇਸ ਦੇ ਨਾਲ ਹੀ ਸਾਰੀਆਂ ਪਾਰਟੀਆਂ ਦੇ ਆਗੂ ਗਿਣਤੀ ਕੇਂਦਰ ਵਿੱਚ ਪਹੁੰਚਣੇ ਸ਼ੁਰੂ ਹੋ ਗਏ ਹਨ।
ਗਿਣਤੀ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਭਗਤ ਪਹੁੰਚੇ ਹਨ। ਉਨ੍ਹਾਂ ਨੇ ਕਿਹਾ ਕਿ ਜਲੰਧਰ ਪੱਛਮੀ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਈਆਂ ਹਨ। ਫੈਸਲਾ ਵੀ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਹੀ ਆਵੇਗਾ ਅਤੇ ਅਸੀਂ ਆਪਣੇ ਵਾਅਦਿਆਂ 'ਤੇ ਕਾਇਮ ਰਹਾਂਗੇ।
Get all latest content delivered to your email a few times a month.