IMG-LOGO
ਹੋਮ ਖੇਡਾਂ: 🔵 ਸ਼੍ਰੀਲੰਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ, ਟੀ-20 ਸੀਰੀਜ਼...

🔵 ਸ਼੍ਰੀਲੰਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ, ਟੀ-20 ਸੀਰੀਜ਼ ਲਈ ਸੂਰਿਆਕੁਮਾਰ ਯਾਦਵ ਅਤੇ ਵਨਡੇ ਲਈ ਰੋਹਿਤ ਸ਼ਰਮਾ਼ ਕਰਨਗੇ ਕਪਤਾਨੀ, ਕੋਹਲੀ ਵੀ ਖੇਡਣਗੇ

Admin User - Jul 18, 2024 10:23 PM
IMG

.

ਬੀਸੀਸੀਆਈ ਨੇ ਵੀਰਵਾਰ ਨੂੰ ਸ਼੍ਰੀਲੰਕਾ ਦੌਰੇ ਲਈ ਟੀ-20 ਅਤੇ ਵਨਡੇ ਟੀਮ ਦਾ ਐਲਾਨ ਕੀਤਾ। ਟੀ-20 ਦੀ ਕਮਾਨ ਸੂਰਿਆਕੁਮਾਰ ਯਾਦਵ ਨੂੰ ਸੌਂਪੀ ਗਈ ਹੈ ਅਤੇ ਰੋਹਿਤ ਸ਼ਰਮਾ ਵਨਡੇ ਟੀਮ ਦੀ ਕਮਾਨ ਸੰਭਾਲਣਗੇ। ਟੀਮ 'ਚ ਵਿਰਾਟ ਕੋਹਲੀ ਵੀ ਸ਼ਾਮਲ ਹਨ।

ਟੀਮ ਇੰਡੀਆ ਸ਼੍ਰੀਲੰਕਾ 'ਚ 3 ਟੀ-20 ਮੈਚਾਂ ਦੀ ਸੀਰੀਜ਼ ਖੇਡੇਗੀ। ਪਹਿਲਾ ਮੈਚ ਪੱਲੇਕੇਲੇ ਵਿੱਚ 27 ਜੁਲਾਈ ਨੂੰ ਸ਼ਾਮ 7 ਵਜੇ ਖੇਡਿਆ ਜਾਵੇਗਾ। ਵਨਡੇ ਸੀਰੀਜ਼ 2 ਅਗਸਤ ਤੋਂ ਕੋਲੰਬੋ 'ਚ ਸ਼ੁਰੂ ਹੋਵੇਗੀ।

ਭਾਰਤੀ ਟੀਮ ਨੇ ਆਖਰੀ ਵਾਰ 2021 ਵਿੱਚ ਸ਼੍ਰੀਲੰਕਾ ਦਾ ਦੌਰਾ ਕੀਤਾ ਸੀ। ਟੀਮ ਨੇ 3 ਵਨਡੇ ਅਤੇ 3 ਟੀ-20 ਮੈਚਾਂ ਦੀ ਸੀਰੀਜ਼ ਖੇਡੀ। ਤਿੰਨ ਮੈਚਾਂ ਦੀ ਵਨਡੇ ਸੀਰੀਜ਼ 2-1 ਨਾਲ ਜਿੱਤ ਲਈ ਸੀ। ਭਾਰਤ ਨੂੰ ਟੀ-20 ਸੀਰੀਜ਼ 'ਚ 2-1 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

 

ਸ਼੍ਰੀਲੰਕਾ ਦੌਰੇ ਲਈ ਟੀ-20 ਟੀਮ: ਸੂਰਿਆਕੁਮਾਰ ਯਾਦਵ (ਕਪਤਾਨ), ਸ਼ੁਭਮਨ ਗਿੱਲ (ਉਪ-ਕਪਤਾਨ), ਯਸ਼ਸਵੀ ਜੈਸਵਾਲ, ਰਿੰਕੂ ਸਿੰਘ, ਰਿਆਨ ਪਰਾਗ, ਰਿਸ਼ਭ ਪੰਤ (ਵਿਕਟਕੀਪਰ), ਸੰਜੂ ਸੈਮਸਨ (ਵਿਕਟਕੀਪਰ), ਹਾਰਦਿਕ ਪੰਡਯਾ, ਸ਼ਿਵਮ ਦੂਬੇ, ਅਕਸ਼ਰ ਪਟੇਲ, ਵਾਸ਼ਿੰਗਟਨ ਸੁੰਦਰ, ਰਵੀ ਬਿਸ਼ਨੋਈ, ਅਰਸ਼ਦੀਪ ਸਿੰਘ, ਖਲੀਲ ਅਹਿਮਦ, ਮੁਹੰਮਦ ਸਿਰਾਜ।

ਸ਼੍ਰੀਲੰਕਾ ਦੌਰੇ ਲਈ ਵਨਡੇ ਟੀਮ: ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ (ਉਪ ਕਪਤਾਨ), ਵਿਰਾਟ ਕੋਹਲੀ, ਕੇਐਲ ਰਾਹੁਲ (ਵਿਕਟਕੀਪਰ), ਰਿਸ਼ਭ ਪੰਤ (ਵਿਕਟਕੀਪਰ), ਸ਼੍ਰੇਅਸ ਅਈਅਰ, ਸ਼ਿਵਮ ਦੂਬੇ, ਕੁਲਦੀਪ ਯਾਦਵ, ਮੁਹੰਮਦ ਸਿਰਾਜ, ਵਾਸ਼ਿੰਗਟਨ ਸੁੰਦਰ, ਅਰਸ਼ਦੀਪ ਸਿੰਘ, ਰਿਆਨ ਪਰਾਗ, ਅਕਸ਼ਰ ਪਟੇਲ, ਖਲੀਲ ਅਹਿਮਦ, ਹਰਸ਼ਿਤ ਰਾਣਾ।

ਭਾਰਤੀ ਕੋਚ ਗੌਤਮ ਗੰਭੀਰ ਦੀ ਪਹਿਲੀ ਅਸਾਈਨਮੈਂਟ

ਗੌਤਮ ਗੰਭੀਰ 2 ਦਿਨ ਪਹਿਲਾਂ ਹੀ ਟੀਮ ਇੰਡੀਆ ਦੇ ਮੁੱਖ ਕੋਚ ਬਣੇ ਸਨ। ਭਾਰਤੀ ਕੋਚ ਵਜੋਂ ਇਹ ਗੰਭੀਰ ਦੀ ਪਹਿਲੀ ਜ਼ਿੰਮੇਵਾਰੀ ਹੋਵੇਗੀ। 42 ਸਾਲਾ ਗੰਭੀਰ ਨੇ ਦਿ ਵਾਲ ਦੇ ਨਾਂ ਨਾਲ ਮਸ਼ਹੂਰ ਰਾਹੁਲ ਦ੍ਰਾਵਿੜ ਦੀ ਜਗ੍ਹਾ ਲਈ ਹੈ। ਟੀ-20 ਵਿਸ਼ਵ ਕੱਪ ਤੋਂ ਬਾਅਦ ਦ੍ਰਾਵਿੜ ਦਾ ਕਾਰਜਕਾਲ ਖਤਮ ਹੋ ਗਿਆ। ਗੰਭੀਰ ਦਾ ਕਾਰਜਕਾਲ ਜੁਲਾਈ 2027 ਤੱਕ ਰਹੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.