ਤਾਜਾ ਖਬਰਾਂ
.
ਚੰਡੀਗੜ੍ਹ: ਹਰਿਆਣਾ ਸਰਕਾਰ ਨੇ ਸ਼ੰਭੂ ਸਰਹੱਦ ਤੋਂ ਬੈਰੀਕੇਡ ਹਟਾਉਣ ਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਹਰਿਆਣਾ ਸਰਕਾਰ ਦੀ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਹੋਣੀ ਹੈ। ਹਾਲਾਂਕਿ ਹਾਈਕੋਰਟ ਨੇ 10 ਜੁਲਾਈ ਨੂੰ ਹਰਿਆਣਾ ਸਰਕਾਰ ਨੂੰ ਕਿਹਾ ਸੀ ਕਿ ਉਹ ਇਕ ਹਫਤੇ ਦੇ ਅੰਦਰ ਬਾਰਡਰ ਤੋਂ ਬੈਰੀਕੇਡ ਹਟਾਉਣ ਤਾਂ ਜੋ ਲੋਕਾਂ ਨੂੰ ਆਉਣ-ਜਾਣ ਵਿਚ ਕੋਈ ਦਿੱਕਤ ਨਾ ਆਵੇ।
ਐਡਵੋਕੇਟ ਵਾਸੂ ਰੰਜਨ ਸ਼ਾਂਡਿਲਿਆ ਨੇ ਇਸ ਨੂੰ ਮੰਦਭਾਗਾ ਕਰਾਰ ਦਿੱਤਾ ਹੈ ਕਿ ਹਰਿਆਣਾ ਸਰਕਾਰ ਸ਼ੰਭੂ ਸਰਹੱਦ ਖੋਲ੍ਹਣ ਦੇ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੂੰ ਅਜਿਹਾ ਨਹੀਂ ਕਰਨਾ ਚਾਹੀਦਾ ਸੀ ਕਿਉਂਕਿ ਸ਼ੰਭੂ ਸਰਹੱਦ ਬੰਦ ਹੋਣ ਕਾਰਨ ਆਮ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
Get all latest content delivered to your email a few times a month.