ਤਾਜਾ ਖਬਰਾਂ
.
ਪਾਕਿਸਤਾਨੀ ਦੇ ਮਸ਼ਹੂਰ ਗਾਇਕ ਰਾਹਤ ਫਤਿਹ ਅਲੀ ਖਾਨ ਨੇ ਦੁਬਈ ਏਅਰਪੋਰਟ 'ਤੇ ਆਪਣੀ ਗ੍ਰਿਫਤਾਰੀ ਦੀਆਂ ਖਬਰਾਂ ਨੂੰ ਝੂਠਾ ਕਰਾਰ ਦਿੱਤਾ ਹੈ। ਇੰਸਟਾਗ੍ਰਾਮ 'ਤੇ ਇਕ ਵੀਡੀਓ ਸ਼ੇਅਰ ਕਰਦੇ ਹੋਏ ਉਨ੍ਹਾਂ ਕਿਹਾ ਕਿ ਉਹ ਦੁਬਈ 'ਚ ਪਰਫਾਰਮ ਕਰਨ ਆਏ ਹਨ ਅਤੇ ਫੈਲਾਈਆਂ ਜਾ ਰਹੀਆਂ ਅਫਵਾਹਾਂ ਮੁਤਾਬਕ ਅਜਿਹਾ ਕੁਝ ਨਹੀਂ ਹੋਇਆ ਹੈ।ਉਨ੍ਹਾਂ ਨੇ ਕਿਹਾ- 'ਮੇਰੀ ਬੇਨਤੀ ਹੈ ਕਿ ਅਜਿਹੀਆਂ ਝੂਠੀਆ ਖ਼ਬਰਾਂ 'ਤੇ ਵਿਸ਼ਵਾਸ ਨਾ ਕਰੋ, ਮੈਂ ਜਲਦੀ ਹੀ ਆਪਣੇ ਦੇਸ਼ ਵਾਪਸ ਆਵਾਂਗਾ ਅਤੇ ਆਪਣੇ ਵਧੀਆ ਗੀਤਾਂ ਨਾਲ ਤੁਹਾਡਾ ਮਨੋਰੰਜਨ ਕਰਾਂਗਾ।'ਦੱਸ ਦੇਈਏ ਕਿ ਇਸ ਤੋਂ ਪਹਿਲਾਂ ਖਬਰਾਂ ਆਈਆਂ ਸਨ ਕਿ ਸਾਬਕਾ ਮੈਨੇਜਰ ਸਲਮਾਨ ਅਹਿਮਦ ਨੇ ਦੁਬਈ ਸਮੇਤ ਕਈ ਹੋਰ ਸ਼ਹਿਰਾਂ 'ਚ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਤੋਂ ਬਾਅਦ ਰਾਹਤ ਅਲੀ ਨੂੰ ਦੁਬਈ 'ਚ ਹਿਰਾਸਤ 'ਚ ਲਿਆ ਗਿਆ ਸੀ। ਦੱਸ ਦੇਈਏ ਕਿ ਰਾਹਤ ਅਤੇ ਸਾਬਕਾ ਮੈਨੇਜਰ ਵਿਚਾਲੇ ਪਿਛਲੇ ਕੁਝ ਸਮੇਂ ਤੋਂ ਵਿਵਾਦ ਚੱਲ ਰਿਹਾ ਹੈ। ਇਸ ਵਿਵਾਦ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਰਾਹਤ ਨੇ ਇਸ ਨੂੰ ਪਰਿਵਾਰਕ ਮਾਮਲਾ ਦੱਸਿਆ ਸੀ।
Get all latest content delivered to your email a few times a month.