IMG-LOGO
ਹੋਮ ਰਾਸ਼ਟਰੀ, ਅੰਤਰਰਾਸ਼ਟਰੀ, ਖੇਡਾਂ, 🏏 IND vs SL: 3 ਮੈਚਾਂ ਦੀ T20 ਸੀਰੀਜ਼ ਲਈ,...

🏏 IND vs SL: 3 ਮੈਚਾਂ ਦੀ T20 ਸੀਰੀਜ਼ ਲਈ, ਨਵੇਂ ਕੋਚ ਅਤੇ ਕਪਤਾਨ ਨਾਲ ਸ਼੍ਰੀਲੰਕਾ ਪਹੁੰਚੀ ਭਾਰਤੀ ਟੀਮ !

Admin User - Jul 23, 2024 10:10 AM
IMG

---------------------------------------------------

ਭਾਰਤੀ ਟੀਮ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਲਈ ਸ਼੍ਰੀਲੰਕਾ ਪਹੁੰਚ ਗਈ ਹੈ। ਟੀਮ ਇੰਡੀਆ ਨਵੇਂ ਮੁੱਖ ਕੋਚ ਗੌਤਮ ਗੰਭੀਰ ਅਤੇ ਨਵੇਂ ਕਪਤਾਨ ਸੂਰਿਆਕੁਮਾਰ ਯਾਦਵ ਦੀ ਅਗਵਾਈ 'ਚ ਸੋਮਵਾਰ ਨੂੰ ਮੁੰਬਈ ਤੋਂ ਸ਼੍ਰੀਲੰਕਾ ਲਈ ਰਵਾਨਾ ਹੋਈ। ਹੁਣ ਟੀਮ ਉੱਥੇ ਪਹੁੰਚ ਗਈ ਹੈ ਅਤੇ ਭਾਰਤੀ ਖਿਡਾਰੀਆਂ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ।



ਭਾਰਤੀ ਟੀਮ ਇਸ ਦੌਰੇ 'ਤੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਅਤੇ ਇੰਨੇ ਹੀ ਮੈਚਾਂ ਦੀ ਵਨਡੇ ਸੀਰੀਜ਼ ਖੇਡਦੀ ਨਜ਼ਰ ਆਵੇਗੀ। ਟੀ-20 ਸੀਰੀਜ਼ 27 ਜੁਲਾਈ ਤੋਂ ਸ਼ੁਰੂ ਹੋਵੇਗੀ। ਦੂਜਾ ਮੈਚ 28 ਅਤੇ ਤੀਜਾ ਮੈਚ 30 ਜੁਲਾਈ ਨੂੰ ਖੇਡਿਆ ਜਾਵੇਗਾ। ਇਸ ਦੇ ਨਾਲ ਹੀ ਵਨਡੇ ਸੀਰੀਜ਼ 2 ਅਗਸਤ ਤੋਂ ਸ਼ੁਰੂ ਹੋਵੇਗੀ। ਇਸ ਸੀਰੀਜ਼ ਦਾ ਦੂਜਾ ਮੈਚ 4 ਅਗਸਤ ਅਤੇ ਤੀਜਾ ਮੈਚ 7 ਅਗਸਤ ਨੂੰ ਖੇਡਿਆ ਜਾਵੇਗਾ। ਭਾਰਤੀ ਟੀਮ ਵਨਡੇ ਸੀਰੀਜ਼ 'ਚ ਰੋਹਿਤ ਸ਼ਰਮਾ ਦੀ ਅਗਵਾਈ 'ਚ ਖੇਡਦੀ ਨਜ਼ਰ ਆਵੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.