ਤਾਜਾ ਖਬਰਾਂ
---------------------------------------------------
ਪੰਜਾਬ ਵਿੱਚ ਕਰੋੜਾਂ ਰੁਪਏ ਦੇ ਨਸ਼ਾ ਤਸਕਰੀ ਦੇ ਕੇਸ ਵਿੱਚ ਜੇਲ੍ਹ ਵਿੱਚ ਬੰਦ ਪੰਜਾਬ ਪੁਲੀਸ ਦੇ ਬਰਖ਼ਾਸਤ ਡੀਐਸਪੀ ਜਗਦੀਸ਼ ਭੋਲਾ ਦੇ ਪਿਤਾ ਬਲਸ਼ਿੰਦਰ ਸਿੰਘ ਦਾ ਦਿਹਾਂਤ ਹੋ ਗਿਆ ਹੈ। ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਗਿੱਦੜਬਾਹਾ ਨੇੜਲੇ ਪਿੰਡ ਰਾਏਕੇ ਕਲਾਂ ਵਿੱਚ ਕੀਤਾ ਜਾਵੇਗਾ। ਇਸ ਦੇ ਲਈ ਮੁਹਾਲੀ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਭੋਲਾ ਨੂੰ 11 ਤੋਂ 2 ਵਜੇ ਤੱਕ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਜ਼ਮਾਨਤ ਦੇ ਦਿੱਤੀ ਹੈ। ਉਹ ਜੇਲ੍ਹ ਤੋਂ ਸਿੱਧਾ ਉਥੇ ਹੀ ਪਹੁੰਚ ਜਾਵੇਗਾ। ਦਸ ਦਈਏ ਕਿ, 24 ਜੁਲਾਈ ਨੂੰ ਭੋਲਾ ਦੇ ਪਿਤਾ ਦੀ ਮੌਤ ਹੋ ਗਈ ਸੀ। ਹਾਲਾਂਕਿ ਮਾਂ ਦੀ ਇੱਕ ਮਹੀਨਾ ਪਹਿਲਾਂ 9 ਤਰੀਕ ਨੂੰ ਮੌਤ ਹੋ ਗਈ ਸੀ।
ਇਸ ਦੇ ਨਾਲ ਹੀ ਅੱਜ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੀ ਵੀ ਸੁਣਵਾਈ ਹੈ। ਇਹ ਮਾਮਲਾ ਵੀ ਅੰਤਿਮ ਪੜਾਅ 'ਤੇ ਹੈ। ਇਸ ਮਾਮਲੇ 'ਚ ਅਦਾਲਤ ਜਲਦ ਹੀ ਆਪਣਾ ਫੈਸਲਾ ਸੁਣਾਏਗੀ।
ਜਾਣਕਾਰੀ ਅਨੁਸਾਰ ਜਗਦੀਸ਼ ਭੋਲਾ ਦੇ ਪਿਤਾ ਦੀ 24 ਜੁਲਾਈ ਨੂੰ ਮੌਤ ਹੋ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਦੇ ਵਕੀਲਾਂ ਵੱਲੋਂ ਸੀਬੀਆਈ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਜਿਸ ਵਿੱਚ ਕਿਹਾ ਗਿਆ ਸੀ ਕਿ ਭੋਲੇ ਦੇ ਪਿਤਾ ਦੇ ਸੰਸਕਾਰ ਵਿੱਚ ਸ਼ਾਮਲ ਹੋਣਾ ਜ਼ਰੂਰੀ ਹੈ। ਇਸ ਤੋਂ ਬਾਅਦ ਅਦਾਲਤ ਨੇ ਈਡੀ ਨੂੰ ਨੋਟਿਸ ਜਾਰੀ ਕੀਤਾ। ਨਾਲ ਹੀ ਉਸ ਤੋਂ ਡਾਕ ਰਾਹੀਂ ਹੀ ਜਵਾਬ ਮੰਗਿਆ ਗਿਆ ਸੀ। ਉਥੋਂ ਜਵਾਬ ਮਿਲਣ ’ਤੇ ਉਸ ਨੂੰ ਜ਼ਮਾਨਤ ਦੇ ਦਿੱਤੀ।
Get all latest content delivered to your email a few times a month.