ਤਾਜਾ ਖਬਰਾਂ
.
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦਾ ਪੰਜਾਬ ਦੇ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦਾ ਮਿਸ਼ਨ ਲਗਾਤਾਰ ਜਾਰੀ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਨਵੀਂ ਨਹਿਰ ਬਣਾਉਣ ਦੀ ਯੋਜਨਾ ਉਲੀਕੀ ਹੈ। ਖ਼ਬਰ ਵਾਲੇ ਡਾਟ ਕਾਮ ਨੂੰ ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਅੱਜ ਨਵੀ ਮਾਲਵਾ ਨਹਿਰ ਬਣਾਉਣ ਵਾਲੀ ਥਾਂ ਦਾ ਮੁਆਇਨਾ ਕਰਨਗੇ।ਉਹ ਗਿੱਦੜਬਾਹਾ ਦੇ ਪਿੰਡ ਦੋਦਾ ਵਿਖੇ ਜਾਣਗੇ ਅਤੇ ਉਨ੍ਹਾਂ ਨਾਲ ਸਥਾਨਕ ਪ੍ਰਸ਼ਾਸਨ ਤੇ ਸਿੰਜਾਈ ਵਿਭਾਗ ਦੇ ਅਫਸਰ ਵੀ ਮੌਜੂਦ ਰਹਿਣਗੇ।
ਦੱਸ ਦੇਈਏ ਕਿ ਮੁੱਖ ਮੰਤਰੀ ਮਾਨਨੇ ਕੁੱਝ ਦਿਨ ਪਹਿਲਾਂ ਇੱਕ ਨਵੀਂ ਨਹਿਰ ਬਣਾਉਣ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਕਈ ਦਹਾਕਿਆਂ ਬਾਅਦ ਪੰਜਾਬ 'ਚ ਕੋਈ ਨਵੀਂ ਨਹਿਰ ਬਣੇਗੀ। ਨਵੀਂ ਮਾਲਵਾ ਨਹਿਰ ਰਾਜਸਥਾਨ ਫੀਡਰ ਦੇ ਨਾਲ-ਨਾਲ ਬਣਾਈ ਜਾਵੇਗੀ, ਇਹ ਮਾਲਵਾ ਨਹਿਰ 230 ਕਰੋੜ ਰੁਪਏ ਦੀ ਲਾਗਤ ਨਾਲ 150 ਕਿਲੋਮੀਟਰ ਲੰਬੀ ਬਣਾਈ ਜਾਵੇਗੀ ਅਤੇ ਇਸ ਨਾਲ 2 ਲੱਖ ਏਕੜ ਜ਼ਮੀਨ ਨੂੰ ਨਹਿਰੀ ਪਾਣੀ ਮਿਲੇਗਾ।ਇਹ ਨਹਿਰ ਹਰੀਕੇ ਹੈੱਡ ਤੋਂ ਰਾਜਸਥਾਨ ਬਾਰਡਰ ਤੱਕ ਬਣੇਗੀ। ਇਸ ਨਹਿਰ ਨਾਲ ਮਾਲਵੇ ਦੇ ਬਹੁਤੇ ਇਲਾਕਿਆਂ ਨੂੰ ਪਾਣੀ ਮਿਲੇਗਾ, ਜਿਸ ਮੁਕਤਸਰ, ਗਿੱਦੜਬਾਹਾ, ਬਠਿੰਡਾ, ਅਬੋਹਰ, ਫਿਰੋਜ਼ਪੁਰ ਤੇ ਫਾਜ਼ਿਲਕਾ ਦੇ ਕਿਸਾਨਾਂ ਨੂੰ ਇਸ ਨਹਿਰ ਰਾਹੀਂ ਪਾਣੀ ਮਿਲੇਗਾ।ਤਾਂ ਜੋ ਕਿਸਾਨ ਨਹਿਰ ਪਾਣੀ ਦੀ ਵਰਤੋਂ ਕਰਕੇ ਖੇਤੀ ਕਰਨ।
Get all latest content delivered to your email a few times a month.