ਤਾਜਾ ਖਬਰਾਂ
.
ਜੰਮੂ-ਕਸ਼ਮੀਰ ਦੇ ਕੁਪਵਾੜਾ 'ਚ ਸ਼ਨੀਵਾਰ (27 ਜੁਲਾਈ) ਦੀ ਸਵੇਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ 'ਚ ਤਿੰਨ ਜਵਾਨ ਜ਼ਖਮੀ ਹੋ ਗਏ। ਇਹ ਮੁਕਾਬਲਾ ਮਾਛਿਲ ਸੈਕਟਰ ਨੇੜੇ ਜੰਗਲੀ ਖੇਤਰ ਵਿੱਚ ਹੋਇਆ। ਸਾਰੇ ਜ਼ਖਮੀ ਜਵਾਨਾਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਮੁਕਾਬਲੇ ਵਿੱਚ ਇੱਕ ਪਾਕਿਸਤਾਨੀ ਅੱਤਵਾਦੀ ਦੇ ਮਾਰੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਜਵਾਨ ਕਾਮਕਰੀ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾ ਰਹੇ ਸਨ ਜਦੋਂ ਅੱਤਵਾਦੀਆਂ ਨੇ ਗੋਲੀਬਾਰੀ ਕਰ ਦਿੱਤੀ। ਸੁਰੱਖਿਆ ਬਲਾਂ ਨੂੰ ਕਾਮਕਰੀ ਇਲਾਕੇ 'ਚ ਪਾਕਿਸਤਾਨੀ ਅੱਤਵਾਦੀਆਂ ਦੇ ਲੁਕੇ ਹੋਣ ਦੀ ਖੁਫੀਆ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਫੌਜ ਨੇ ਇਹ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਹਮਲੇ ਤੋਂ ਬਾਅਦ ਅੱਤਵਾਦੀਆਂ ਦੇ ਜੰਗਲ 'ਚ ਭੱਜਣ ਦੀ ਸੰਭਾਵਨਾ ਹੈ। ਮੁਕਾਬਲੇ ਤੋਂ ਬਾਅਦ ਫੌਜ ਦੇ ਜਵਾਨ ਜੰਗਲ ਵਿੱਚ ਤਲਾਸ਼ੀ ਮੁਹਿੰਮ ਚਲਾ ਰਹੇ ਹਨ।
Get all latest content delivered to your email a few times a month.