IMG-LOGO
ਹੋਮ ਪੰਜਾਬ: 🔴 BIG BREAKING# ਬਟਾਲਾ 'ਚ ਪੁਲਿਸ ਤੇ ਗੈਂਗਸਟਰ ਵਿਚਾਲੇ ਐਨਕਾਊਂਟਰ,...

🔴 BIG BREAKING# ਬਟਾਲਾ 'ਚ ਪੁਲਿਸ ਤੇ ਗੈਂਗਸਟਰ ਵਿਚਾਲੇ ਐਨਕਾਊਂਟਰ, ਗੋਲੀਬਾਰੀ ਦੌਰਾਨ ਇੱਕ ਗੈਂਗਸਟਰ ਦੇ ਲੱਗੀ ਗੋਲੀ, ਕਾਬੂ

Admin User - Jul 27, 2024 12:00 PM
IMG

.

ਬਟਾਲਾ: ਇਸ ਸਮੇਂ ਦੀ ਬਟਾਲਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਥੇ ਬਟਾਲਾ ਪੁਲਿਸ ਤੇ ਗੈੰਗਸਟਰਾਂ ਵਿੱਚਾਲੇ ਮੁੱਠਭੇੜ ਹੋਈ ਹੈ। ਇਸ ਮੁੱਠਭੇੜ 'ਚ ਇੱਕ ਗੈੰਗਸਟਰ ਦੇ ਪੈਰ 'ਤੇ ਗੋਲੀ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਨੂੰ ਪੁਲਿਸ ਵੱਲੋਂ ਕਾਬੂ ਕਰ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਟਾਲਾ ਪੁਲਿਸ ਨੂੰ ਖੂਫੀਆ ਜਾਣਕਾਰੀ ਮਿਲੀ ਸੀ ਕਿ ਬਟਾਲਾ 'ਚ ਮਰਸੀਡੀਜ਼ ਗੱਡੀ 'ਚ ਗੈਂਗਸਟਰ ਜਾ ਰਿਹਾ ਹੈ, ਜਿਸ ਦਾ ਪੁਲਿਸ ਨੇ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਜਿਵੇ ਹੀ ਗੈਂਗਸਟਰ ਇਸ ਬਾਰੇ ਪਤਾ ਲੱਗਾ ਤਾਂ ਉਸ ਨੇ ਪਹਿਲਾ ਪੁਲਿਸ ਪਾਰਟੀ ਨੇ ਗੋਲੀਬਾਰੀ ਕਰਨੀ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ 'ਚ ਪੁਲਿਸ ਨੇ ਵੀ ਗੈੰਗਸਟਰ 'ਤੇ ਗੋਲੀਬਾਰੀ ਕੀਤੀ, ਗੋਲੀਬਾਰੀ ਦੌਰਾਨ ਇੱਕ ਗੋਲੀ ਗੈੰਗਸ਼ਟਰ ਦੇ ਪੈਰ ਜਾ ਲੱਗੀ, ਜਿਸ ਕਾਰਨ ਉਹ ਜ਼ਖਮੀ ਹੋ ਗਿਆ ਅਤੇ ਪੁਲਿਸ ਨੇ ਉਸਨੂੰ ਮੌਕੇ 'ਤੇ ਕਾਬੂ ਕਰ ਲਿਆ। ਦੱਸਿਆ ਜਾ ਰਿਹਾ ਹੈ ਕਿ ਇਸ ਗੈਗਸ਼ਟਰ ਖਿਲਾਫ਼ ਪਹਿਲਾ ਵੀ ਬਾਟਾਲਾ ਪੁਲਿਸ ਸਟੇਸ਼ਨ 'ਚ ਕਈ ਮਾਮਲੇ ਦਰਜ ਹਨ, ਜਿਨ੍ਹਾਂ ਵਿੱਚ ਉਹ ਲੋੜੀਂਦਾ ਸੀ।ਇਸ ਗੈਂਗਸਟਰ ਨੇ ਦੋ ਦਿਨ ਪਹਿਲਾਂ ਗੁਰਦਾਸਪੁਰ ਦੇ ਕਸਬਾ ਸ੍ਰੀ ਹਰਗੋਬਿੰਦਪੁਰ ਸਾਹਿਬ 'ਚ ਦੇਸ਼ਰਾਜ ਜਵੈਲਰਜ਼ ਦੀ ਦੁਕਾਨ 'ਤੇ ਗੋਲੀਆਂ ਚਲਾਈਆਂ ਸਨ ਅਤੇ ਮੌਕੇ ਤੋਂ ਫਰਾਰ ਹੋ ਗਏ ਸਨ।ਦੱਸਿਆ ਜਾ ਰਿਹਾ ਹੈ ਕਿ ਕੁਝ ਦਿਨ ਪਹਿਲਾਂ ਗੈਂਗਸਟਰ ਨੇ ਖੁਦ ਦੇਸ਼ਰਾਜ ਜਵੈਲਰਜ਼ ਨੂੰ ਫੋਨ ਕਰਕੇ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ। ਉਦੋਂ ਤੋਂ ਹੀ ਬਟਾਲਾ ਪੁਲਿਸ ਇਸ ਮਾਮਲੇ ਨੂੰ ਸੁਲਝਾਉਣ ਵਿੱਚ ਲੱਗੀ ਹੋਈ ਸੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.