ਤਾਜਾ ਖਬਰਾਂ
.
ਨਵੀਂ ਦਿੱਲੀ: ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੀਤੀ ਆਯੋਗ ਦੀ ਬੈਠਕ ਅੱਧ ਵਿਚਾਲੇ ਛੱਡ ਕੇ ਚਲੀ ਗਈ। ਬਾਹਰ ਆ ਕੇ ਉਨ੍ਹਾਂ ਦੋਸ਼ ਲਾਇਆ ਕਿ ਉਨ੍ਹਾਂ ਨੂੰ ਮੀਟਿੰਗ ਵਿੱਚ ਬੋਲਣ ਨਹੀਂ ਦਿੱਤਾ ਗਿਆ। ਉਨ੍ਹਾਂ ਦਾ ਮਾਈਕ ਬੰਦ ਕਰ ਦਿੱਤਾ।ਮਮਤਾ ਨੇ ਕਿਹਾ- ਮੈਂ ਪੁੱਛਿਆ ਕਿ ਮੈਨੂੰ ਬੋਲਣ ਤੋਂ ਕਿਉਂ ਰੋਕਿਆ ਗਿਆ। ਉਹ ਵਿਤਕਰਾ ਕਿਉਂ ਕਰ ਰਹੇ ਹਨ? ਵਿਰੋਧੀ ਧਿਰ ਵਿਚੋਂ ਮੈਂ ਇਕੱਲੀ ਹਾਂ। ਇਹ ਨਾ ਸਿਰਫ਼ ਬੰਗਾਲ ਦਾ ਅਪਮਾਨ ਹੈ, ਸਗੋਂ ਸਾਰੀਆਂ ਖੇਤਰੀ ਪਾਰਟੀਆਂ ਦਾ ਵੀ ਅਪਮਾਨ ਹੈ।
ਦਰਅਸਲ, ਪੀਐਮ ਮੋਦੀ ਨੀਤੀ ਆਯੋਗ ਦੀ 9ਵੀਂ ਗਵਰਨਿੰਗ ਕੌਂਸਲ ਦੀ ਬੈਠਕ ਦੀ ਪ੍ਰਧਾਨਗੀ ਕਰ ਰਹੇ ਹਨ। ਜਿਸ ਵਿੱਚ ਵਿਰੋਧੀ ਪਾਰਟੀਆਂ ਦੇ ਸ਼ਾਸਨ ਵਾਲੇ ਰਾਜਾਂ ਵਿੱਚੋਂ ਸਿਰਫ਼ ਸੀਐਮ ਮਮਤਾ ਨੇ ਹੀ ਸ਼ਿਰਕਤ ਕੀਤੀ ਸੀ। ਉਨ੍ਹਾਂ ਤੋਂ ਇਲਾਵਾ ਅਸਾਮ ਦੇ ਸੀਐਮ ਹਿਮੰਤ ਬਿਸਵਾ ਸ਼ਰਮਾ, ਰਾਜਸਥਾਨ ਦੇ ਸੀਐਮ ਭਜਨ ਲਾਲ ਸ਼ਰਮਾ, ਮੱਧ ਪ੍ਰਦੇਸ਼ ਦੇ ਸੀਐਮ ਮੋਹਨ ਯਾਦਵ, ਆਂਧਰਾ ਪ੍ਰਦੇਸ਼ ਦੇ ਸੀਐਮ ਚੰਦਰਬਾਬੂ ਨਾਇਡੂ ਅਤੇ ਗੋਆ ਦੇ ਸੀਐਮ ਪ੍ਰਮੋਦ ਸਾਵੰਤ ਵੀ ਪਹੁੰਚੇ ਹਨ।
I.N.D.I.A. ਬਲਾਕ ਪਾਰਟੀਆਂ ਨਾਲ ਸਬੰਧਤ 7 ਰਾਜਾਂ ਦੇ ਮੁੱਖ ਮੰਤਰੀਆਂ ਨੇ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਹੀ ਇਨਕਾਰ ਕਰ ਦਿੱਤਾ ਸੀ।ਇਨ੍ਹਾਂ ਵਿੱਚ ਤਾਮਿਲਨਾਡੂ, ਤੇਲੰਗਾਨਾ, ਕਰਨਾਟਕ, ਹਿਮਾਚਲ ਪ੍ਰਦੇਸ਼,ਕੇਰਲ, ਝਾਰਖੰਡ ਅਤੇ ਪੰਜਾਬ ਦੇ ਮੁੱਖ ਮੰਤਰੀ ਸ਼ਾਮਲਹਨ।
Get all latest content delivered to your email a few times a month.