ਤਾਜਾ ਖਬਰਾਂ
.
ਪਟਿਆਲਾ: ਪੰਜਾਬ ਦੇ ਪਟਿਆਲਾ 'ਚ ਇਕ ਨੌਜਵਾਨ ਨੂੰ ਸੋਸ਼ਲ ਮੀਡੀਆ 'ਤੇ ਪਿਸਤੌਲ ਨਾਲ ਰੀਲ ਬਣਾਉਣਾ ਮਹਿੰਗਾ ਪੈ ਪਿਆ। ਰੀਲ ਦੇ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਦੇ ਸਾਈਬਰ ਕ੍ਰਾਈਮ ਵਿੰਗ ਨੇ ਇਸ ਦਾ ਨੋਟਿਸ ਲਿਆ ਹੈ। ਜਿਸ ਤੋਂ ਬਾਅਦ ਪਟਿਆਲਾ ਦੇ ਮਾਡਲ ਟਾਊਨ ਥਾਣੇ ਦੀ ਪੁਲਸ ਨੇ ਉਕਤ ਨੌਜਵਾਨ ਖਿਲਾਫ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਥਾਣਾ ਸਦਰ ਦੇ ਐਸਐਚਓ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਨੌਜਵਾਨ ਦੀ ਪਛਾਣ ਜਗਸੀਰ ਖਾਨ ਪਿੰਡ ਝੰਡੀ ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ। ਨੌਜਵਾਨ ਨੇ ਰੀਲ ਨੂੰ ਆਪਣੇ ਸੋਸ਼ਲ ਮੀਡੀਆ (ਇੰਸਟਾਗ੍ਰਾਮ) ਅਕਾਊਂਟ 'ਤੇ ਪੋਸਟ ਕੀਤਾ ਸੀ। ਜਿਸ ਵਿੱਚ ਉਸ ਨੇ ਦੋਨਾਂ ਹੱਥਾਂ ਵਿੱਚ ਦੋ ਪਿਸਤੌਲ ਫੜੇ ਹੋਏ ਸਨ। ਇਸ ਦੇ ਨਾਲ ਹੀ ਨੌਜਵਾਨ ਨੇ ਹਥਿਆਰਾਂ ਨਾਲ ਸੰਬੰਧੀ ਗੀਤ ਗਾਇਆ ਹੈ।
ਜਦੋਂ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਤਾਂ ਪੁਲਿਸ ਦੀ ਹੱਥ ਲੱਗ ਗਈ। ਪੁਲਸ ਨੇ ਸੋਸ਼ਲ ਮੀਡੀਆ ਅਕਾਊਂਟ ਤੋਂ ਨੌਜਵਾਨ ਦੀ ਪਛਾਣ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ। ਨੌਜਵਾਨ ਕਾਲਜ ਵਿੱਚ ਪੜ੍ਹਦਾ ਹੈ। ਉਸ ਦਾ ਕੋਈ ਅਪਰਾਧਿਕ ਰਿਕਾਰਡ ਨਹੀਂ ਮਿਲਿਆ ਹੈ।
ਜਦੋਂ ਜਾਂਚ ਅੱਗੇ ਵਧੀ ਤਾਂ ਪੁਲਿਸ ਨੇ ਨੌਜਵਾਨ ਜਗਸੀਰ ਸਿੰਘ ਤੋਂ ਅਸਲਾ ਲਾਇਸੈਂਸ ਦੀ ਮੰਗ ਕੀਤੀ, ਪਰ ਨੌਜਵਾਨ ਅਸਲਾ ਲਾਇਸੈਂਸ ਦਿਖਾਉਣ ਵਿੱਚ ਅਸਫਲ ਰਿਹਾ। ਪੁਲਿਸ ਨੇ ਬੀਐਨਐਸ ਦੇ ਨਵੇਂ ਨਿਯਮਾਂ ਦੀ ਧਾਰਾ 30 ਤਹਿਤ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਦਿਖਾਏ ਗਏ ਹਥਿਆਰਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ।
Get all latest content delivered to your email a few times a month.