IMG-LOGO
ਹੋਮ ਪੰਜਾਬ: ਮਾਨਸਾ 'ਚ ਬਿਜਲੀ ਦਾ ਝਟਕਾ ਲੱਗਣ ਕਾਰਨ ਬੱਚੇ ਦੀ ਹੋਈ...

ਮਾਨਸਾ 'ਚ ਬਿਜਲੀ ਦਾ ਝਟਕਾ ਲੱਗਣ ਕਾਰਨ ਬੱਚੇ ਦੀ ਹੋਈ ਮੌਤ

Admin User - Jul 27, 2024 03:23 PM
IMG

.

ਮਾਨਸਾ: ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਬਿਜਲੀ ਦੇ ਖੰਭੇ ਤੋਂ ਕਰੰਟ ਲੱਗਣ ਕਾਰਨ ਸੱਤ ਸਾਲਾ ਮਾਸੂਮ ਬੱਚੇ ਦੀ ਮੌਤ ਹੋ ਗਈ ਹੈ। ਮ੍ਰਿਤਕ ਬੱਚਾ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਪਰਿਵਾਰ ਨੇ ਵਿਭਾਗ ਦੀ ਲਾਪ੍ਰਵਾਹੀ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਅਤੇ ਮੁਆਵਜ਼ੇ ਦੀ ਮੰਗ ਕੀਤੀ ਹੈ। ਘਟਨਾ ਤੋਂ ਬਾਅਦ ਮੌਕੇ 'ਤੇ ਪਹੁੰਚੇ ਹਲਕਾ ਵਿਧਾਇਕ ਨੇ ਪੀੜਤ ਪਰਿਵਾਰ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਪਰਿਵਾਰ ਨੂੰ ਆਰਥਿਕ ਮਦਦ ਦਾ ਭਰੋਸਾ ਦਿੱਤਾ ਹੈ।

ਮਾਨਸਾ ਸ਼ਹਿਰ ਦੇ ਡੇਰਾ ਬਾਬਾ ਭਾਈ ਗੁਰਦਾਸ ਨੇੜੇ ਇੱਕ ਪਰਿਵਾਰ ਦੇ 7 ਸਾਲਾ ਬੱਚੇ ਦੀ ਖੇਡਦੇ ਸਮੇਂ ਬਿਜਲੀ ਦੇ ਖੰਭੇ ਦੀਆਂ ਨੰਗੀਆਂ ਤਾਰਾਂ ਦੀ ਲਪੇਟ ਵਿੱਚ ਆਉਣ ਕਾਰਨ ਮੌਤ ਹੋ ਗਈ। ਮ੍ਰਿਤਕ ਬੱਚਾ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਦੱਸਿਆ ਜਾ ਰਿਹਾ ਹੈ ਕਿ ਵਿਆਹ ਦੇ 8 ਸਾਲ ਬਾਅਦ ਬੱਚੇ ਦਾ ਜਨਮ ਹੋਇਆ ਸੀ। ਪਰਿਵਾਰਕ ਮੈਂਬਰਾਂ ਦਾਰਾ ਸਿੰਘ, ਸੁਰਪ੍ਰੀਤ ਕੌਰ, ਰਣਵੀਰ ਸਿੰਘ ਨੇ ਦੱਸਿਆ ਕਿ ਬਿਜਲੀ ਦੇ ਖੰਭਿਆਂ ਦੀਆਂ ਤਾਰਾਂ ਨੰਗੀਆਂ ਹਨ। ਜਿਸ ਬਾਰੇ ਵਿਭਾਗ ਨੂੰ ਪਹਿਲਾਂ ਵੀ ਕਈ ਵਾਰ ਜਾਣੂ ਕਰਵਾਇਆ ਗਿਆ ਸੀ ਪਰ ਕਿਸੇ ਨੇ ਵੀ ਇਸ ਵੱਲ ਧਿਆਨ ਨਹੀਂ ਦਿੱਤਾ।

ਉਸ ਨੇ ਦੱਸਿਆ ਕਿ ਬੱਚੇ ਖੇਡ ਰਹੇ ਸਨ। ਜਿਸ ਕਾਰਨ 7 ਸਾਲਾ ਬੱਚੇ ਗੁਰਮਨ ਸਿੰਘ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਗਈ। ਉਨ੍ਹਾਂ ਮੰਗ ਕੀਤੀ ਕਿ ਸਬੰਧਤ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਅਤੇ ਪਰਿਵਾਰ ਦੀ ਆਰਥਿਕ ਮਦਦ ਕੀਤੀ ਜਾਵੇ।

ਮੌਕੇ 'ਤੇ ਪਹੁੰਚੇ ਵਿਧਾਇਕ ਵਿਜੇ ਸਿੰਗਲਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਘਟਨਾ ਹੈ | ਜਿਸ ਕਾਰਨ 7 ਸਾਲ ਦੇ ਬੱਚੇ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਮਾਨਸਾ ਨਗਰ ਕੌਂਸਲ ਵੱਲੋਂ ਪਰਿਵਾਰ ਨੂੰ 2 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ ਅਤੇ ਇਸ ਮਾਮਲੇ ਵਿੱਚ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.