ਤਾਜਾ ਖਬਰਾਂ
.
ਚੰਡੀਗੜ੍ਹ: ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿਚ ਗਰਮੀ ਦਾ ਕਹਿਰ ਜਾਰੀ ਹੈ। ਕਈ ਸੂਬਿਆਂ 'ਚ ਵਧਦੇ ਤਾਪਮਾਨ ਕਾਰਨ ਲੋਕ ਬੇਹੱਦ ਪ੍ਰੇਸ਼ਾਨ ਹਨ। ਇਸ ਦੌਰਾਨ ਅੱਜ ਪੰਜਾਬ ਵਿਚ ਮੌਸਮ ਨੇ ਆਪਣਾ ਮਿਜਾਜ਼ ਬਦਲ ਲਿਆ ਹੈ। ਪੰਜਾਬ ਵਿਚ ਕਈ ਇਲਾਕਿਆਂ ਵਿਚ ਭਾਰੀ ਮੀਂਹ ਪੈਣਾ ਸ਼ੁਰੂ ਹੋ ਗਿਆ ਹੈ। ਜਲੰਧਰ ਵਿਚ ਵੀ ਭਾਰੀ ਮੀਂਹ ਪਿਆ, ਜਿਸ ਤੋਂ ਬਾਅਦ ਇਲਾਕਾ ਨਿਵਾਸੀਆਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਮਿਲੀ ਹੈ। ਉਥੇ ਹੀ ਮੀਂਹ ਨਾਲ ਠੰਡੀਆਂ ਤੇਜ਼ ਹਵਾਵਾਂ ਵੀ ਚੱਲਣੀਆਂ ਸ਼ੁਰੂ ਹੋ ਗਈਆਂ ਹਨ। ਇਥੇ ਦੱਸ ਦੇਈਏ ਕਿ ਮੌਸਮ ਵਿਭਾਗ ਵੱਲੋਂ ਬੀਤੇ ਦਿਨਾਂ ਤੋਂ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ।
Get all latest content delivered to your email a few times a month.