ਤਾਜਾ ਖਬਰਾਂ
.
ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਪਹਿਲਾ ਮੈਚ ਅੱਜ ਪੱਲੇਕੇਲੇ 'ਚ ਖੇਡਿਆ ਜਾ ਰਿਹਾ ਹੈ। ਸ਼੍ਰੀਲੰਕਾ ਨੇ ਭਾਰਤ ਖਿਲਾਫ਼ ਪਹਿਲਾ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।ਸ਼੍ਰੀਲੰਕਾ ਦੌਰੇ ਲਈ ਟੀਮ ਇੰਡੀਆ ਨਵੇਂ ਕੋਚ ਗੌਤਮ ਗੰਭੀਰ ਦੀ ਅਗਵਾਈ 'ਚ ਸ਼੍ਰੀਲੰਕਾ ਪਹੁੰਚੀ ਹੈ। 27 ਜੁਲਾਈ ਤੋਂ 7 ਅਗਸਤ ਤੱਕ ਚੱਲਣ ਵਾਲੇ ਇਸ ਦੌਰੇ 'ਚ ਟੀਮ ਇੰਡੀਆ 3-3 ਮੈਚਾਂ ਦੀ ਟੀ-20 ਅਤੇ ਵਨਡੇ ਸੀਰੀਜ਼ ਖੇਡੇਗੀ।
ਇਸ 'ਚ ਰੋਹਿਤ ਸ਼ਰਮਾ, ਵਿਰਾਟ ਕੋਹਲੀ ਅਤੇ ਰਵਿੰਦਰ ਜਡੇਜਾ ਦੇ ਸੰਨਿਆਸ ਤੋਂ ਬਾਅਦ ਟੀਮ ਇੰਡੀਆ ਦਾ ਮਿਸ਼ਨ 2026 ਨਵੇਂ ਕਪਤਾਨ ਸੂਰਿਆਕੁਮਾਰ ਯਾਦਵ ਦੀ ਅਗਵਾਈ 'ਚ ਸ਼ੁਰੂ ਹੋਵੇਗਾ। ਟੀ-20 ਦਾ ਅਗਲਾ ਵਿਸ਼ਵ ਕੱਪ ਸਾਲ 2026 'ਚ ਹੋਵੇਗਾ।
ਦੋਵਾਂ ਟੀਮਾਂ ਦੀ ਪਲੇਇੰਗ-11
ਭਾਰਤ: ਸੂਰਿਆਕੁਮਾਰ ਯਾਦਵ (ਕਪਤਾਨ), ਸ਼ੁਭਮਨ ਗਿੱਲ, ਯਸ਼ਸਵੀ ਜੈਸਵਾਲ, ਰਿਸ਼ਭ ਪੰਤ (ਵਿਕਟਕੀਪਰ), ਰਿੰਕੂ ਸਿੰਘ, ਰਿਆਨ ਪਰਾਗ, ਹਾਰਦਿਕ ਪੰਡਯਾ, ਅਕਸ਼ਰ ਪਟੇਲ, ਰਵੀ ਬਿਸ਼ਨੋਈ, ਅਰਸ਼ਦੀਪ ਸਿੰਘ ਅਤੇ ਮੁਹੰਮਦ ਸਿਰਾਜ।
ਸ਼੍ਰੀਲੰਕਾ: ਚਰਿਥ ਅਸਾਲੰਕਾ (ਕਪਤਾਨ), ਪਥੁਮ ਨਿਸਾੰਕਾ, ਕੁਸਲ ਮੈਂਡਿਸ (ਵੀਕੇਟ), ਕੁਸਲ ਪਰੇਰਾ, ਕਾਮਿੰਡੂ ਮੈਂਡਿਸ, ਦਾਸੁਨ ਸ਼ਨਾਕਾ, ਵਾਨਿੰਦੂ ਹਸਾਰੰਗਾ, ਮਹਿਸ਼ ਥੀਕਸ਼ਾਨਾ, ਅਸਿਥਾ ਫਰਨਾਂਡੋ, ਦਿਲਸ਼ਾਨ ਮਦੁਸ਼ੰਕਾ ਅਤੇ ਮਥੀਸ਼ਾ ਪਾਥੀਰਾਨਾ।
Get all latest content delivered to your email a few times a month.