IMG-LOGO
ਹੋਮ ਪੰਜਾਬ: ਈਟੀਟੀ ਕਾਡਰ ਦੀਆਂ 5994 ਅਸਾਮੀਆਂ ਲਈ ਭਰਤੀ ਪ੍ਰੀਖਿਆ ਸਬੰਧੀ ਤਿਆਰੀਆਂ...

ਈਟੀਟੀ ਕਾਡਰ ਦੀਆਂ 5994 ਅਸਾਮੀਆਂ ਲਈ ਭਰਤੀ ਪ੍ਰੀਖਿਆ ਸਬੰਧੀ ਤਿਆਰੀਆਂ ਮੁਕੰਮਲ

Admin User - Jul 27, 2024 09:04 PM
IMG

.

ਚੰਡੀਗੜ੍ਹ, 27 ਜੁਲਾਈ: ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵਿਚ ਈ.ਟੀ.ਟੀ. ਕਾਡਰ ਦੀਆਂ 5994 ਅਸਾਮੀਆਂ ਲਈ ਭਰਤੀ ਪ੍ਰੀਖਿਆ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ 5994 ਈ.ਟੀ.ਟੀ. ਕਾਡਰ ਦੀ ਭਰਤੀ ਪ੍ਰਕਿਰਿਆ ਸਬੰਧੀ   ਮਾਣਯੋਗ ਹਾਈ ਕੋਰਟ ਵਲੋਂ ਸਿਵਲ ਰਿੱਟ ਪਟੀਸ਼ਨ ਨੰਬਰ 14552 ਆਫ 2024 ਦੇ ਸਨਮੁਖ ਪੰਜਾਬੀ ਕੁਆਲੀਫਾਇੰਗ ਪ੍ਰੀਖਿਆ ਰੀ-ਕੰਡਕਟ ਕੀਤੀ ਜਾ ਰਹੀ ਹੈ। ਇਸ ਪ੍ਰੀਖਿਆ ਵਿੱਚ ਕੁੱਲ 19832 ਉਮੀਦਵਾਰ ਅਪੀਅਰ ਹੋ ਰਹੇ ਹਨ। 

ਇਹਨਾਂ ਉਮੀਦਵਾਰਾਂ ਲਈ ਮੋਹਾਲੀ ਅਤੇ ਚੰਡੀਗੜ੍ਹ ਦੇ ਕੁੱਲ 56 ਸੈਂਟਰ ਬਣਾਏ ਗਏ ਹਨ ਅਤੇ ਇਸ ਪ੍ਰੀਖਿਆ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.