ਤਾਜਾ ਖਬਰਾਂ
.
ਅੰਮ੍ਰਿਤਸਰ: ਨਿਸ਼ਾਨ ਸਾਹਿਬ ਦੇ ਰੰਗ ਨੂੰ ਲੈਕੇ ਪੰਜ ਸਿੰਘ ਸਾਹਿਬਾਨਾਂ ਨੇ ਵੱਡੇ ਆਦੇਸ਼ ਜਾਰੀ ਕੀਤੇ ਹਨ। 17 ਜੁਲਾਈ ਨੂੰ ਸ੍ਰੀ ਅਕਾਲ ਤਖਤ ਸਾਹਿਬ ‘ਤੇ ਹੋਈ ਮੀਟਿੰਗ ਵਿੱਚ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਰੰਗ ਦੀ ਦੁਬਿਧਾ ਨੂੰ ਦੂਰ ਕਰਨ ਦੇ ਲਈ ਸਰਬ-ਸੰਮਤੀ ਨਾਲ ਫੈਸਲਾ ਹੋਇਆ ਸੀ ਕਿ SGPC ਵੱਲੋਂ ਪੰਥ ਪ੍ਰਵਾਨਿਤ ਸਿੱਖ ਰਹਿਤ ਮਰਿਆਦਾ ਦੀ ਰੋਸ਼ਨੀ ਵਿੱਚ ਸੰਗਤ ਅਤੇ ਪ੍ਰਬੰਧਕਾਂ ਨੂੰ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ। ਪੰਜ ਸਿੰਘ ਸਾਹਿਬਾਨਾਂ ਵੱਲੋਂ ਜਾਰੀ ਆਦੇਸ਼ ਤੋਂ ਬਾਅਦ ਹੁਣ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਨੇ ਧਰਮ ਪ੍ਰਚਾਰਕ ਕਮੇਟੀ ਵੱਲੋਂ ਸਾਰੇ ਢਾਡੀ ਅਤੇ ਕਵੀਸ਼ਰ ਸਾਹਿਬਾਨ ਨੂੰ ਸ੍ਰੀ ਅਕਾਲ ਤਖਤ ਸਾਹਿਬ ਦਾ ਫੈਸਲਾ ਸਿੱਖ ਸੰਗਤ ਤੱਕ ਪਹੁੰਚਾਉਣ ਦੇ ਆਦੇਸ਼ ਦਿੱਤੇ ਹਨ। ਦੱਸਿਆ ਜਾ ਰਿਹਾ ਹੈ ਕਿ ਪੰਜ ਸਿੰਘ ਸਾਹਿਬਾਨਾ ਨੇ ਨਿਸ਼ਾਨ ਸਾਹਿਬ ਦੇ ਪੁਸ਼ਾਕ ਦਾ ਰੰਗ ਬਸੰਤੀ ਅਤੇ ਸੁਰਮਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਕੇਸਰੀ ਨਿਸ਼ਾਨ ਭਗਵੇਂ ਰੰਗ ਦਾ ਭੁਲੇਖਾ ਪਾਉਂਦਾ ਹੈ। SGPC ਦੇ ਸਾਬਕਾ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਜਥੇਦਾਰ ਸਾਹਿਬਾਨਾਂ ਦੇ ਫੈਸਲੇ ਦਾ ਸੁਆਗਤ ਕਰਦੇ ਹੋਏ ਕਿਹਾ ਇਸ ਦੁਬਿਧਾ ਨੂੰ ਦੂਰ ਕਰਨ ਦੇ ਲਈ ਗੁਰਮੱਤਾ ਲਿਆਂਦਾ ਗਿਆ ਸੀ।
Get all latest content delivered to your email a few times a month.