ਤਾਜਾ ਖਬਰਾਂ
.
ਚੰਡੀਗੜ੍ਹ: ਚੰਡੀਗੜ੍ਹ ਵਿੱਚ ਪਿਛਲੇ ਕਈ ਦਿਨਾਂ ਤੋਂ ਬੱਦਲ ਛਾਏ ਹੋਏ ਹਨ, ਪਰ ਮੀਂਹ ਨਹੀਂ ਪੈ ਰਿਹਾ। ਇਸ ਕਾਰਨ ਗਰਮੀ ਤੋਂ ਕੋਈ ਰਾਹਤ ਮਹਿਸੂਸ ਨਹੀਂ ਹੋ ਰਹੀ ਹੈ। ਗਰਮੀ ਦੇ ਨਾਲ-ਨਾਲ ਨਮੀ ਨੇ ਵੀ ਸਮੱਸਿਆ ਵਧਾ ਦਿੱਤੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਤੱਕ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਕੱਲ੍ਹ, 31 ਜੁਲਾਈ ਨੂੰ ਮੀਂਹ ਲਈ ਆਰੇੰਜ ਅਲਰਟ ਜਾਰੀ ਹੈ। ਭਾਰੀ ਮੀਂਹ ਦੇ ਨਾਲ ਤੂਫਾਨ, ਹਨੇਰੀ ਅਤੇ ਗਰਜ ਹੋਣ ਦੀ ਸੰਭਾਵਨਾ ਹੈ।ਮੌਸਮ ਵਿਭਾਗ ਨੇ ਬੀਤੇ ਦਿਨ ਵੱਧ ਤੋਂ ਵੱਧ ਤਾਪਮਾਨ 36.9 ਡਿਗਰੀ ਸੈਲਸੀਅਸ ਦਰਜ ਕੀਤਾ ਸੀ। ਜਿਸ 'ਚ ਪਿਛਲੇ 24 ਘੰਟਿਆਂ 'ਚ 2.1 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਪਰ ਇਹ ਤਾਪਮਾਨ ਅਜੇ ਵੀ ਆਮ ਨਾਲੋਂ 3.1 ਡਿਗਰੀ ਸੈਲਸੀਅਸ ਵੱਧ ਹੈ।
Get all latest content delivered to your email a few times a month.