ਤਾਜਾ ਖਬਰਾਂ
ਚੰਡੀਗੜ੍ਹ: ਪੰਜਾਬ ਦੇ ਲੁਧਿਆਣਾ ਤੋਂ ਹਾਰਨ ਦੇ ਬਾਵਜੂਦ ਕੇਂਦਰੀ ਰਾਜ ਮੰਤਰੀ ਬਣੇ ਸਾਬਕਾ ਕਾਂਗਰਸੀ ਆਗੂ ਅਤੇ ਸਾਬਕਾ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਭਾਜਪਾ ਨੇ ਹੁਣ ਰਾਜ ਸਭਾ ਭੇਜਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਰਵਨੀਤ ਬਿੱਟੂ ਨੂੰ ਹਰਿਆਣਾ ਤੋਂ ਰਾਜ ਸਭਾ ਦੀ ਇਕਲੌਤੀ ਸੀਟ ਤੋਂ ਮੈਦਾਨ ਵਿੱਚ ਉਤਾਰਿਆ ਜਾ ਸਕਦਾ ਹੈ। ਹਰਿਆਣਾ ਤੋਂ ਉਸ ਦੀ ਐਂਟਰੀ ਗੇਮ ਚੇਂਜਰ ਸਾਬਤ ਹੋ ਸਕਦੀ ਹੈ। ਅਜਿਹਾ ਕਰਕੇ ਭਾਜਪਾ ਦੀ ਨਜ਼ਰ ਹਰਿਆਣਾ ਵਿਧਾਨ ਸਭਾ ਦੇ ਨਾਲ-ਨਾਲ ਪੰਜਾਬ ਦੀਆਂ 4 ਜ਼ਿਮਨੀ ਚੋਣਾਂ 'ਤੇ ਵੀ ਹੈ। ਰਵਨੀਤ ਬਿੱਟੂ ਰਾਹੀਂ ਭਾਜਪਾ ਪੰਜਾਬ ਦੇ ਨਾਲ-ਨਾਲ ਹਰਿਆਣਾ ਦੇ ਸਿੱਖਾਂ ਵਿਚ ਵੀ ਆਪਣਾ ਆਧਾਰ ਵਧਾਉਣਾ ਚਾਹੁੰਦੀ ਹੈ।
ਹਰਿਆਣਾ ਵਿਧਾਨ ਸਭਾ ਚੋਣਾਂ ਦੀ ਗੱਲ ਕਰੀਏ ਤਾਂ ਇਸ ਦਾ ਐਲਾਨ ਇਸ ਸਾਲ ਕਿਸੇ ਵੀ ਸਮੇਂ ਕੀਤਾ ਜਾ ਸਕਦਾ ਹੈ। ਪੰਜਾਬ ਦੀ ਸਰਹੱਦ ਨਾਲ ਲੱਗਦੇ ਹਰਿਆਣਾ ਦੇ ਜ਼ਿਲ੍ਹਿਆਂ ਵਿੱਚ ਸਿੱਖ ਵੋਟਾਂ ਦਾ ਮਹੱਤਵਪੂਰਨ ਪ੍ਰਭਾਵ ਹੈ। ਇਸ ਤੋਂ ਪਹਿਲਾਂ ਵਿਧਾਇਕ ਸੰਦੀਪ ਸਿੰਘ ਹਰਿਆਣਾ 'ਚ ਸਿੱਖਾਂ ਦੀ ਕਮਾਂਡ ਕਰਦੇ ਸਨ ਪਰ ਸੱਤਾ ਤਬਦੀਲੀ ਸਮੇਂ ਉਨ੍ਹਾਂ ਨੂੰ ਕੋਈ ਮੰਤਰੀ ਦਾ ਅਹੁਦਾ ਨਹੀਂ ਦਿੱਤਾ ਗਿਆ। ਹਰਿਆਣਾ ਦੀ ਖਾਲੀ ਪਈ ਰਾਜ ਸਭਾ ਸੀਟ ਤੋਂ ਰਵਨੀਤ ਬਿੱਟੂ ਨੂੰ ਚੋਣ ਮੈਦਾਨ 'ਚ ਉਤਾਰ ਕੇ ਭਾਜਪਾ ਸਿੱਖ ਵੋਟਾਂ ਨੂੰ ਆਪਣੇ ਵੱਲ ਖਿੱਚਣਾ ਚਾਹੁੰਦੀ ਹੈ। ਪੰਜਾਬ ਵਿੱਚ ਗਿੱਦੜਬਾਹਾ, ਡੇਰਾ ਬਾਬਾ ਨਾਨਕ, ਬਰਨਾਲਾ ਅਤੇ ਚੱਬੇਵਾਲ ਵਿੱਚ ਜ਼ਿਮਨੀ ਚੋਣਾਂ ਹੋਣਗੀਆਂ। ਬਿੱਟੂ ਨੂੰ ਕੇਂਦਰੀ ਰਾਜ ਮੰਤਰੀ ਬਣਾਉਣ ਤੋਂ ਬਾਅਦ ਭਾਜਪਾ ਨੂੰ ਉਮੀਦ ਹੈ ਕਿ ਉਹ ਉਨ੍ਹਾਂ ਨੂੰ ਰਾਜ ਸਭਾ ਭੇਜ ਕੇ ਇਨ੍ਹਾਂ ਚਾਰ ਸੀਟਾਂ 'ਤੇ ਆਪਣੀਆਂ ਵੋਟਾਂ ਵਧਾਏਗੀ।
Get all latest content delivered to your email a few times a month.