ਤਾਜਾ ਖਬਰਾਂ
.
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠਿਆ ਨੂੰ ਨਸ਼ਾ ਤਸਕਰੀ ਦੇ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ ਜਾਂਚ ਟੀਮ ਨੇ ਮੁੜ ਤਲਬ ਕਰ ਲਿਆ ਹੈ। ਪਟਿਆਲਾ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਵਾਲੀ ਟੀਮ ਨੇ ਮਜੀਠਿਆ ਨੂੰ ਆਗਾਮੀ 8 ਅਗਸਤ ਨੂੰ ਸਵੇਰੇ 10 ਵਜੋਂ ਪਟਿਆਲਾ ਦੀ ਪੁਲਿਸ ਲਾਈਨ ਵਿਖੇ ਹਾਜ਼ਰ ਹੋਣ ਲਈ ਕਿਹਾ ਹੈ। ਦੱਸ ਦੇਈਏ ਇਸ ਤੋਂ ਪਹਿਲਾਂ ਵੀ SIT ਵੱਲੋਂ ਕਈ ਵਾਰ ਸਾਬਕਾ ਮੰਤਰੀ ਕੋਲੋਂ ਪੁਛਗਿਛ ਕੀਤੀ ਜਾ ਚੁੱਕੀ ਹੈ।
Get all latest content delivered to your email a few times a month.