ਤਾਜਾ ਖਬਰਾਂ
.
ਅੰਮ੍ਰਿਤਸਰ- ਓਲੰਪੀਅਨ ਵਿਨੇਸ਼ ਫੋਗਾਟ ਅੱਜ ਸ਼ੁਕਰਵਾਰ ਨੂੰ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੀ। ਓਲੰਪਿਕ 2024 ਵਿੱਚ ਤਮਗਾ ਜਿੱਤਣ ਤੋਂ ਖੁੰਝੀ ਵਿਨੇਸ਼ ਨੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਵਾਹਿਗੁਰੂ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇੰਨਾ ਹੀ ਨਹੀਂ ਵਿਨੇਸ਼ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਵੱਲੋਂ ਵੀ ਸਨਮਾਨਿਤ ਕੀਤਾ ਗਿਆ। ਵਿਨੇਸ਼ ਨੂੰ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ ਗਿਆ।
ਵਿਨੇਸ਼ ਨੇ ਹਰਿਮੰਦਰ ਸਾਹਿਬ ਪਹੁੰਚ ਕੇ ਕਿਹਾ ਕਿ ਇੱਥੇ ਆਉਣਾ ਉਸ ਦਾ ਸੁਪਨਾ ਸੀ, ਜੋ ਅੱਜ ਪੂਰਾ ਹੋ ਗਿਆ ਹੈ। ਉਹ ਹਮੇਸ਼ਾ ਇੱਥੇ ਆਉਣਾ ਚਾਹੁੰਦੀ ਸੀ। ਗੁਰੂ ਸਾਹਿਬ ਨੇ ਅੱਜ ਉਸ ਨੂੰ ਬੁਲਾਇਆ ਅਤੇ ਉਹ ਆ ਗਈ। ਉਸ ਨੇ ਆਪਣੇ ਸਾਰੇ ਸਨੇਹੀਆਂ ਦੀ ਤੰਦਰੁਸਤੀ ਲਈ ਅਰਦਾਸ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਪ੍ਰਮਾਤਮਾ ਨੇ ਹੁਣ ਤੱਕ ਉਸ ਨੂੰ ਸਹੀ ਦਿਸ਼ਾ ਦਿਖਾਈ ਹੈ, ਉਸੇ ਤਰ੍ਹਾਂ ਉਹ ਉਸ ਨੂੰ ਵੀ ਸਹੀ ਦਿਸ਼ਾ ਦਿਖਾਉਂਦੇ ਰਹਿਣ ਅਤੇ ਉਹ ਵੀ ਮਨੁੱਖਤਾ ਦੀ ਭਲਾਈ ਲਈ ਕੰਮ ਕਰਦੇ ਰਹਿਣ।
Get all latest content delivered to your email a few times a month.