IMG-LOGO
ਹੋਮ ਪੰਜਾਬ, ਅੰਤਰਰਾਸ਼ਟਰੀ, ਮਨੋਰੰਜਨ, 🔵 ਵੱਡੀ ਖ਼ਬਰ# ਕੈਨੇਡਾ 'ਚ ਪੰਜਾਬੀ ਗਾਇਕ ਏਪੀ ਢਿੱਲੋਂ ਦੇ...

🔵 ਵੱਡੀ ਖ਼ਬਰ# ਕੈਨੇਡਾ 'ਚ ਪੰਜਾਬੀ ਗਾਇਕ ਏਪੀ ਢਿੱਲੋਂ ਦੇ ਘਰ 'ਤੇ ਹੋਈ ਫਾਇਰਿੰਗ, ਲਾਰੈਂਸ ਗੈਂਗ ਨੇ ਲਈ ਜ਼ਿੰਮੇਵਾਰੀ

Admin User - Sep 02, 2024 05:41 PM
IMG

.

ਕੈਨੇਡਾ 'ਚ ਪੰਜਾਬ ਦੇ ਮਸ਼ਹੂਰ ਗਾਇਕ ਅੰਮ੍ਰਿਤਪਾਲ ਸਿੰਘ ਢਿੱਲੋਂ ਉਰਫ ਏਪੀ ਢਿੱਲੋਂ ਦੇ ਘਰ 'ਤੇ ਗੋਲੀਬਾਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੀ ਸਾਰੀ ਜਿੰਮੇਵਾਰੀ ਲਾਰੈਂਸ ਗੈਂਗ ਨੇ ਲਈ ਹੈ। ਗੈਂਗ ਦੇ ਸਰਗਨਾ ਨੇ ਇਸ ਸਬੰਧੀ ਸੋਸ਼ਲ ਮੀਡੀਆ 'ਤੇ ਪੋਸਟ ਵੀ ਕੀਤੀ ਹੈ। ਇਹ ਘਟਨਾ ਐਤਵਾਰ ਨੂੰ ਕੈਨੇਡਾ ਦੇ ਵੈਨਕੂਵਰ ਇਲਾਕੇ 'ਚ ਸਾਹਮਣੇ ਆਈ ਹੈ। ਕੁਝ ਦਿਨ ਪਹਿਲਾਂ ਹੀ ਬਾਲੀਵੁੱਡ ਸਟਾਰ ਸਲਮਾਨ ਖਾਨ ਨਾਲ ਏਪੀ ਦਾ ਗੀਤ ਸਾਹਮਣੇ ਆਇਆ ਸੀ। ਜਿਸ ਤੋਂ ਬਾਅਦ ਹੁਣ ਏਪੀ ਦੇ ਘਰ 'ਤੇ ਗੋਲੀਬਾਰੀ ਹੋਈ ਹੈ। ਇਸ ਘਟਨਾ ਨੂੰ ਲੈ ਕੇ ਭਾਰਤੀ ਅਤੇ ਕੈਨੇਡੀਅਨ ਏਜੰਸੀਆਂ ਨੂੰ ਚੌਕਸ ਕਰ ਦਿੱਤਾ ਗਿਆ ਹੈ।

ਲਾਰੈਂਸ ਗੈਂਗ ਦੇ ਬਦਨਾਮ ਗੈਂਗਸਟਰ ਰੋਹਿਤ ਗੋਦਾਰਾ ਨੇ ਸਿੰਗਰ ਦੇ ਘਰ 'ਤੇ ਫਾਇਰਿੰਗ ਦੀ ਸੋਸ਼ਲ ਮੀਡੀਆ 'ਤੇ ਪੋਸਟ ਕੀਤੀ ਹੈ। ਜਿਸ ਵਿੱਚ ਲਿਖਿਆ ਸੀ- 1 ਸਤੰਬਰ ਦੀ ਰਾਤ ਨੂੰ ਅਸੀਂ ਕੈਨੇਡਾ ਵਿੱਚ ਦੋ ਥਾਵਾਂ 'ਤੇ ਗੋਲੀਬਾਰੀ ਕੀਤੀ। ਜਿਸ ਵਿੱਚ ਵਿਕਟੋਰੀਆ ਆਈਲੈਂਡ ਅਤੇ ਵੁੱਡਬ੍ਰਿਜ ਟੋਰਾਂਟੋ ਸ਼ਾਮਲ ਹਨ। ਜਿਸ ਲਈ ਅਸੀਂ ਜ਼ਿੰਮੇਵਾਰੀ ਲੈਂਦੇ ਹਾਂ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.