ਤਾਜਾ ਖਬਰਾਂ
.
ਕਿਸ਼ਾਂਸਾ (ਕਾਂਗੋ) : ਕਾਂਗੋ ਦੀ ਰਾਜਧਾਨੀ ਦੀ ਇਕ ਮੁੱਖ ਜੇਲ ਤੋੜ ਕੇ ਫਰਾਰ ਹੋਣ ਦੀ ਕੋਸ਼ਿਸ਼ ਦੌਰਾਨ 129 ਕੈਦੀਆਂ ਦੀ ਮੌਤ ਹੋ ਗਈ। ਭਗਦੜ 'ਚ ਇਨ੍ਹਾਂ 'ਚੋਂ ਜ਼ਿਆਦਾਤਰ ਲੋਕਾਂ ਦੀ ਜਾਨ ਚਲੀ ਗਈ। ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।
ਕਾਂਗੋ ਦੇ ਗ੍ਰਹਿ ਮੰਤਰੀ ਜੈਕਮਿਨ ਸ਼ਬਾਨੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਿਹਾ ਕਿ ਬਲਾਂ ਦੁਆਰਾ ਚਲਾਈਆਂ ਗਈਆਂ ਗੋਲੀਆਂ ਨਾਲ 24 ਕੈਦੀ ਮਾਰੇ ਗਏ।
ਮਨੁੱਖੀ ਅਧਿਕਾਰ ਸੰਗਠਨ ਐਮਨੇਸਟੀ ਇੰਟਰਨੈਸ਼ਨਲ ਨੇ ਦੇਸ਼ 'ਤੇ ਆਪਣੀ ਤਾਜ਼ਾ ਰਿਪੋਰਟ 'ਚ ਕਿਹਾ ਹੈ ਕਿ ਮਾਕਾਲਾ ਜੇਲ ਕਾਂਗੋ ਦੀ ਮੁੱਖ ਜੇਲ ਹੈ, ਜਿਸ 'ਚ 1,500 ਕੈਦੀਆਂ ਨੂੰ ਰੱਖਣ ਦੀ ਸਮਰੱਥਾ ਹੈ ਪਰ ਇਸ 'ਚ 12,000 ਕੈਦੀ ਰੱਖੇ ਗਏ ਹਨ। ਇਨ੍ਹਾਂ ਵਿੱਚੋਂ ਜ਼ਿਆਦਾਤਰ ਸੁਣਵਾਈ ਪੂਰੀ ਹੋਣ ਦੀ ਉਡੀਕ ਕਰ ਰਹੇ ਹਨ। ਇਸ ਤੋਂ ਪਹਿਲਾਂ ਵੀ ਕੈਦੀਆਂ ਦੇ ਜੇਲ੍ਹ ਤੋੜ ਕੇ ਫਰਾਰ ਹੋਣ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ।
Get all latest content delivered to your email a few times a month.