ਤਾਜਾ ਖਬਰਾਂ
.
ਚੰਡੀਗੜ੍ਹ- ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਕੁਝ ਦਿਨਾਂ ਤੋਂ ਮਾਨਸੂਨ ਸਰਗਰਮ ਹੈ। ਇਸ ਕਾਰਨ ਕਈ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਮੀਂਹ ਪੈ ਰਿਹਾ ਹੈ। ਇਸ ਦੇ ਨਾਲ ਹੀ ਮੌਸਮ ਵੀ ਸੁਹਾਵਣਾ ਹੋ ਗਿਆ ਹੈ। ਸੂਬੇ ਦੇ ਤਾਪਮਾਨ ਦੀ ਗੱਲ ਕਰੀਏ ਤਾਂ ਇਸ ਵਿੱਚ 0.6 ਡਿਗਰੀ ਦਾ ਵਾਧਾ ਹੋਇਆ ਹੈ। ਮੋਹਾਲੀ ਵਿੱਚ ਸਭ ਤੋਂ ਵੱਧ ਤਾਪਮਾਨ 35.8 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਅੱਜ ਵੀ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਅੰਸ਼ਕ ਤੌਰ ’ਤੇ ਬੱਦਲਵਾਈ ਰਹੇਗੀ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।
ਇਸ ਤੋਂ ਪਹਿਲਾਂ ਅੱਜ ਮੌਸਮ ਵਿਭਾਗ ਵੱਲੋਂ ਪੰਜਾਬ ਦੇ 28 ਸ਼ਹਿਰਾਂ ਵਿੱਚ ਸਵੇਰੇ 8 ਵਜੇ ਤੱਕ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਸੀ। ਕਈ ਇਲਾਕਿਆਂ 'ਚ ਮੀਂਹ ਪਿਆ ਹੈ। ਇਸ ਦੇ ਨਾਲ ਹੀ ਹੁਣ 15 ਸ਼ਹਿਰਾਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਵਿੱਚ ਸਮਾਣਾ, ਪਟਿਆਲਾ, ਰਾਜਪੁਰਾ, ਡੇਰਾਬੱਸੀ, ਫਤਹਿਗੜ੍ਹ ਸਾਹਿਬ, ਮੁਹਾਲੀ, ਬੱਸੀ ਪਠਾਣਾ, ਚੰਡੀਗੜ੍ਹ, ਖਰੜ ਵਿੱਚ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਦੋਂ ਕਿ ਲਹਿਰਾ, ਸੁਨਾਮ, ਸੰਗਰੂਰ, ਮੂਨਕ, ਪੱਤਣ, ਅਮਲੋਹ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
Get all latest content delivered to your email a few times a month.