ਤਾਜਾ ਖਬਰਾਂ
.
ਚੰਡੀਗੜ੍ਹ- ਪੰਜਾਬ ਯੂਨੀਵਰਸਿਟੀ (PU) ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਵਿੱਚ ਆਜ਼ਾਦ ਉਮੀਦਵਾਰ ਅਨੁਰਾਗ ਦਲਾਲ ਨੇ ਪ੍ਰਧਾਨ ਦਾ ਅਹੁਦਾ ਜਿੱਤ ਲਿਆ ਹੈ। ਉਨ੍ਹਾਂ ਦਾ ਸਿੱਧਾ ਮੁਕਾਬਲਾ ਆਮ ਆਦਮੀ ਪਾਰਟੀ ਦੇ ਵਿਦਿਆਰਥੀ ਵਿੰਗ CYSS ਦੇ ਪ੍ਰਿੰਸ ਚੌਧਰੀ ਨਾਲ ਸੀ। ਉਨ੍ਹਾਂ ਨੂੰ 3434 ਵੋਟਾਂ ਮਿਲੀਆਂ ਹਨ। ਜਦਕਿ ਪ੍ਰਿੰਸ ਨੂੰ 3129 ਵੋਟਾਂ ਮਿਲੀਆਂ। ਏਬੀਵੀਪੀ ਦੀ ਅੰਮ੍ਰਿਤਾ ਮਲਿਕ 1114 ਵੋਟਾਂ ਲੈ ਕੇ ਤੀਜੇ ਸਥਾਨ 'ਤੇ ਰਹੀ, ਜਦਕਿ ਐਨਐਸਯੂਆਈ ਦੀ ਉਮੀਦਵਾਰ ਚੌਥੇ ਨੰਬਰ 'ਤੇ ਰਹੀ। ਉਨ੍ਹਾਂ ਨੂੰ ਸਿਰਫ਼ 497 ਵੋਟਾਂ ਮਿਲੀਆਂ। ਇਸ ਵਾਰ ਕਿਸੇ ਵੀ ਸਿਆਸੀ ਪਾਰਟੀ ਨੂੰ ਕਾਮਯਾਬੀ ਨਹੀਂ ਮਿਲੀ।
ਜਿੱਤ ਤੋਂ ਬਾਅਦ ਅਨੁਰਾਗ ਦਲਾਲ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਦਾ ਰਾਜਨੀਤੀ ਨਾਲ ਕੋਈ ਸਬੰਧ ਨਹੀਂ ਹੈ। ਉਸ ਦੇ ਮਾਤਾ-ਪਿਤਾ ਅਧਿਆਪਕ ਹਨ, ਜਦਕਿ ਉਸ ਦਾ ਭਰਾ ਡਾਕਟਰ ਹੈ। ਉਸ ਨੇ ਦੱਸਿਆ ਕਿ ਉਹ ਖੁਦ ਪੀ.ਐੱਚ.ਡੀ. ਕਰ ਰਿਹਾ ਹੈ। ਉਹ ਹਰਿਆਣਾ ਦੇ ਰੋਹਤਕ ਦਾ ਰਹਿਣ ਵਾਲਾ ਹੈ। ਉਨ੍ਹਾਂ ਦੀ ਰਿਹਾਇਸ਼ ਪਿੰਡ ਲੱਖਣ ਵਿੱਚ ਹੈ। ਉਨ੍ਹਾਂ ਦੱਸਿਆ ਕਿ ਉਹ ਵਿਦਿਆਰਥੀਆਂ ਦੇ ਹੱਕ ਵਿੱਚ ਡਟਣਗੇ। ਉਨ੍ਹਾਂ ਕਿਹਾ ਕਿ ਸਭਾ ਸਾਰਿਆਂ ਦੇ ਸਹਿਯੋਗ ਨਾਲ ਚੱਲੇਗੀ। ਉਸ ਨੇ ਦੱਸਿਆ ਕਿ ਮੈਂ ਕਿਸੇ ਬਾਰੇ ਗਲਤ ਨਹੀਂ ਬੋਲਿਆ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਫਿਲਹਾਲ ਕਿਸੇ ਵੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਕੋਈ ਇਰਾਦਾ ਨਹੀਂ ਹੈ। ਉਨ੍ਹਾਂ ਨੇ ਆਪਣੀ ਜਿੱਤ ਲਈ ਐਨਐਸਯੂਆਈ ਚੰਡੀਗੜ੍ਹ ਦੇ ਪ੍ਰਧਾਨ ਦਾ ਅਹੁਦਾ ਛੱਡਣ ਵਾਲੇ ਸਿਕੰਦਰ ਭੂਰਾ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜੋ ਵਾਅਦੇ ਕੀਤੇ ਸਨ। ਉਹ ਪੂਰੇ ਹੋਣਗੇ।
Get all latest content delivered to your email a few times a month.