ਤਾਜਾ ਖਬਰਾਂ
.
BKU ਉਗਰਾਹਾਂ ਵੱਲੋਂ ਅੱਜ ਚੰਡੀਗੜ੍ਹ ਦੇ ਸੈਕਟਰ 34 ਵਿੱਚ ਚੱਲ ਰਹੇ ਧਰਨੇ ਸਬੰਧੀ ਮੀਟਿੰਗ ਕੀਤੀ ਜਾਵੇਗੀ। ਇਹ ਮੀਟਿੰਗ 11 ਵਜੇ ਸ਼ੁਰੂ ਹੋਵੇਗੀ । ਇਸ ਮੀਟਿੰਗ ਵਿੱਚ ਕਿਸਾਨ ਆਗੂ ਫੈਸਲਾ ਕਰਨਗੇ ਕਿ ਧਰਨਾ ਮੁਲਤਵੀ ਕੀਤਾ ਜਾਵੇ ਜਾਂ ਫਿਰ ਜਾਰੀ ਰੱਖਿਆ ਜਾਵੇ। ਕਿਸਾਨ ਆਗੂਆਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕੀਤੀ ਗਈ। ਕਰੀਬ ਤਿੰਨ ਘੰਟੇ ਚੱਲੀ ਮੀਟਿੰਗ ਤੋਂ ਬਾਅਦ ਕਿਸਾਨਾਂ ਨਾਲ ਕੁਝ ਮੁੱਦਿਆਂ ‘ਤੇ ਸਮਝੌਤਾ ਹੋ ਗਿਆ। ਕਿਸਾਨ ਖੇਤੀ ਨੀਤੀ ਅਤੇ ਕੁਝ ਹੋਰ ਮੰਗਾਂ ਨੂੰ ਲੈ ਕੇ 1 ਸਤੰਬਰ ਤੋਂ ਪ੍ਰਦਰਸ਼ਨ ਕਰ ਰਹੇ ਹਨ।
Get all latest content delivered to your email a few times a month.