ਤਾਜਾ ਖਬਰਾਂ
.
ਲੁਧਿਆਣਾਃ 6 ਸਤੰਬਰ- ਗੌਰਮਿੰਟ ਕਾਲਿਜ ਲੁਧਿਆਣਾ ਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਲੰਮਾ ਸਮਾਂ ਭੂਗੋਲ ਵਿਭਾਗ ਦੇ ਮੁਖੀ ਰਹੇ ਡਾ. ਜੇ ਪੀ ਸਿੰਘ ਬੱਲ ਦਾ ਅੱਜ ਲੁਧਿਆਣਾ ਵਿੱਚ ਦੇਹਾਂਤ ਹੋ ਗਿਆ ਹੈ।
ਡਾ. ਬੱਲ ਸਥਾਨਕ ਪਰਤਾਪ ਗਰੁੱਪ ਆਫ਼ ਐਜੂਕੇਸ਼ਨ ਅਦਾਰਿਆਂ ਦੇ ਵੀ ਚੇਅਰਮੈਨ ਸਨ। ਡਾ. ਬੱਲ ਦੀ ਜੀਵਨ ਸਾਥਣ ਡਾ. ਰਮੇਸ਼ ਇੰਦਰ ਕੌਰ ਬੱਲ ਤੋਂ ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਦਾ ਅੰਤਿਮ ਸੰਸਕਾਰ 7ਸਤੰਬਰ ਸਵੇਰੇ 11.30 ਵਜੇ ਮਾਡਲ ਟਾਊਨ ਐਕਸਟੈਨਸ਼ਨ ਸ਼ਮਸ਼ਾਨ ਘਾਟ ਲੁਧਿਆਣਾ ਵਿਖੇ ਹੋਵੇਗਾ।
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਵਾਈਸ ਚਾਂਸਲਰ ਡਾ. ਸ ਸ ਜੌਹਲ, ਗੁਰੂ। ਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਸ ਪ ਸਿੰਘ, ਪੰਜਾਬ ਖੇਤੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ ਕ ਸ ਔਲਖ, ਗੌਰਮਿੰਟ ਮਹਿਲਾ ਕਾਲਿਜ ਦੀ ਸਾਬਕਾ ਪ੍ਰਿੰਸੀਪਲ ਮਨਜੀਤ ਸੋਢੀਆ, ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਵੀ ਡਾ. ਜੇ ਪੀ ਸਿੰਘ ਬੱਲ ਦੇ ਦੇਹਾਂਤ ਤੇ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ।
Get all latest content delivered to your email a few times a month.