ਤਾਜਾ ਖਬਰਾਂ
.
ਹਰਿਆਣਾ ਵਿੱਚ ਕਾਂਗਰਸੀ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਹੋਣ ਦੇ ਨਾਲ ਹੀ ਵਿਕਟਾਂ ਡਿੱਗਣੀਆਂ ਸ਼ੁਰੂ ਹੋ ਗਈਆਂ ਹਨ। ਬੜੌਦਾ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਟਿਕਟ ਦੇ ਦਾਅਵੇਦਾਰ ਸਾਬਕਾ ਮੁੱਖ ਮੰਤਰੀ ਭੁਪਿੰਦਰ ਹੁੱਡਾ ਦੇ ਕਰੀਬੀ ਡਾਕਟਰ ਕਪੂਰ ਸਿੰਘ ਨਰਵਾਲ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ।
ਸ਼ਨੀਵਾਰ ਨੂੰ ਉਹ ਰੋਹਤਕ 'ਚ ਭਾਜਪਾ ਦੇ ਸੂਬਾ ਇੰਚਾਰਜ ਡਾਕਟਰ ਸਤੀਸ਼ ਪੂਨੀਆ ਨੂੰ ਮਿਲੇ। ਦਫ਼ਤਰ ਤੋਂ ਬਾਹਰ ਆਉਂਦਿਆਂ ਹੀ ਉਨ੍ਹਾਂ ਕਿਹਾ ਕਿ ਰਾਜਨੀਤੀ ਵਿੱਚ ਕੁਝ ਵੀ ਸੰਭਵ ਹੈ। ਅਜਿਹੇ 'ਚ ਚਰਚਾ ਹੈ ਕਿ ਉਹ ਭਾਜਪਾ 'ਚ ਸ਼ਾਮਲ ਹੋ ਸਕਦੇ ਹਨ।ਕਾਂਗਰਸ ਨੇ ਬੀਤੀ ਰਾਤ 32 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਸੀ। ਜਿਸ ਵਿੱਚ ਬੜੌਦਾ ਹਲਕੇ ਤੋਂ ਮੌਜੂਦਾ ਵਿਧਾਇਕ ਇੰਦੂਰਾਜ ਨਰਵਾਲ ਨੂੰ ਮੁੜ ਟਿਕਟ ਦਿੱਤੀ ਗਈ ਹੈ। ਇੰਦੂਰਾਜ ਨੂੰ ਭੂਪੇਂਦਰ ਹੁੱਡਾ ਦੇ ਕਰੀਬੀ ਦੋਸਤਾਂ 'ਚ ਵੀ ਗਿਣਿਆ ਜਾਂਦਾ ਹੈ। ਉਨ੍ਹਾਂ ਨੂੰ ਮੁੜ ਟਿਕਟ ਦੇਣ ਤੋਂ ਬਾਅਦ ਹਲਕੇ ਵਿੱਚ ਬਗਾਵਤ ਸ਼ੁਰੂ ਹੋ ਗਈ ਹੈ।
Get all latest content delivered to your email a few times a month.