ਤਾਜਾ ਖਬਰਾਂ
.
ਮੁੰਬਈ- ਬਾਲੀਵੁੱਡ ਦੇ ਮਸ਼ਹੂਰ ਐਕਟਰ ਰਣਬੀਰ ਸਿੰਘ ਦੇ ਘਰ ਕਿਲਕਾਰੀਆਂ ਗੂੰਜੀਆਂ ਹਨ। ਜੀ ਹਾਂ! ਅਦਾਕਾਰਾ ਦੀਪਿਕਾ ਪਾਦੂਕੋਣ ਅਤੇ ਰਣਬੀਰ ਸਿੰਘ ਮਾਤਾ-ਪਿਤਾ ਬਣ ਗਏ ਹਨ। ਦੀਪਿਕਾ ਨੇ ਬੇਟੀ ਨੂੰ ਜਨਮ ਦਿੱਤਾ ਹੈ। ਅਦਾਕਾਰਾ ਨੂੰ ਸ਼ਨੀਵਾਰ ਦੁਪਹਿਰ ਨੂੰ ਮੁੰਬਈ ਦੇ ਗੋਰੇਗਾਂਵ ਇਲਾਕੇ ਦੇ ਐਚਐਨ ਰਿਲਾਇੰਸ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਉਨ੍ਹਾਂ ਦੇ ਨਾਲ ਰਣਵੀਰ ਸਿੰਘ ਅਤੇ ਉਨ੍ਹਾਂ ਦਾ ਪਰਿਵਾਰ ਵੀ ਮੌਜੂਦ ਸੀ। ਇਸ ਤੋਂ ਪਹਿਲਾਂ 6 ਸਤੰਬਰ ਨੂੰ ਦੀਪਿਕਾ ਸਿੱਧਵਿਨਾਇਕ ਮੰਦਰ 'ਚ ਬੱਪਾ ਦੇ ਦਰਸ਼ਨ ਕਰਨ ਪਹੁੰਚੀ ਸੀ। ਦੱਸ ਦੇਈਏ ਕਿ ਦੀਪਿਕਾ ਨੇ ਇਸ ਸਾਲ 28 ਫਰਵਰੀ ਨੂੰ ਸੋਸ਼ਲ ਮੀਡੀਆ 'ਤੇ ਆਪਣੀ ਪ੍ਰੈਗਨੈਂਸੀ ਦਾ ਐਲਾਨ ਕੀਤਾ ਸੀ। ਉਸਨੇ ਇੱਕ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ ਕਿ ਉਹ ਸਤੰਬਰ 2024 ਵਿੱਚ ਇੱਕ ਬੱਚੇ ਨੂੰ ਜਨਮ ਦੇਵੇਗੀ।
ਸ਼ੁੱਕਰਵਾਰ ਦੁਪਹਿਰ ਨੂੰ ਦੀਪਿਕਾ ਆਪਣੇ ਪਤੀ ਰਣਵੀਰ ਸਿੰਘ ਨਾਲ ਸਿੱਧੀਵਿਨਾਇਕ ਮੰਦਰ ਪਹੁੰਚੀ। ਇਸ ਦੌਰਾਨ ਦੀਪਿਕਾ ਹਰੇ ਰੰਗ ਦੀ ਸਾੜੀ 'ਚ ਨਜ਼ਰ ਆਈ, ਜਦਕਿ ਰਣਵੀਰ ਕੁੜਤਾ-ਪਜਾਮਾ 'ਚ ਨਜ਼ਰ ਆਏ। ਇਸ ਮੌਕੇ 'ਤੇ ਦੋਵਾਂ ਦੇ ਪਰਿਵਾਰ ਵਾਲੇ ਵੀ ਮੌਜੂਦ ਸਨ। ਦੋਵਾਂ ਦੇ ਕਈ ਵੀਡੀਓਜ਼ ਵੀ ਸਾਹਮਣੇ ਆਏ ਸਨ, ਜਿਸ 'ਚ ਰਣਵੀਰ ਗਰਭਵਤੀ ਦੀਪਿਕਾ ਨੂੰ ਸਪੋਰਟ ਕਰਦੇ ਨਜ਼ਰ ਆ ਰਹੇ ਸਨ।ਕੁਝ ਦਿਨ ਪਹਿਲਾਂ ਹੀ ਦੀਪਿਕਾ ਨੇ ਆਪਣੇ ਪ੍ਰੈਗਨੈਂਸੀ ਫੋਟੋਸ਼ੂਟ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਸਨ। ਅਦਾਕਾਰਾ ਨੇ ਸੋਮਵਾਰ ਸ਼ਾਮ ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ 14 ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਕੇ ਦੀਪਿਕਾ ਨੇ ਇਕ ਤਰ੍ਹਾਂ ਨਾਲ ਉਨ੍ਹਾਂ ਲੋਕਾਂ ਨੂੰ ਜਵਾਬ ਦਿੱਤਾ ਹੈ, ਜੋ ਉਸ ਦੀ ਪ੍ਰੈਗਨੈਂਸੀ ਨੂੰ ਫਰਜ਼ੀ ਦੱਸ ਰਹੇ ਸਨ।
Get all latest content delivered to your email a few times a month.