IMG-LOGO
ਹੋਮ ਪੰਜਾਬ, ਅੰਤਰਰਾਸ਼ਟਰੀ, ਅਮਰੀਕਾ 'ਚ ਵੱਡੀ ਘਟਨਾ, ਪੰਜਾਬੀ ਸਟੋਰ ਮਾਲਕ ਨੂੰ ਗੋਲੀਆਂ ਨਾਲ...

ਅਮਰੀਕਾ 'ਚ ਵੱਡੀ ਘਟਨਾ, ਪੰਜਾਬੀ ਸਟੋਰ ਮਾਲਕ ਨੂੰ ਗੋਲੀਆਂ ਨਾਲ ਭੁੰਨਿਆ

Admin User - Sep 11, 2024 11:46 AM
IMG

.

ਅਮਰੀਕਾ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਸ਼ਿਕਾਗੋ ਸ਼ਹਿਰ ਵਿੱਚ ਇੱਕ ਅਮਰੀਕੀ ਮੂਲ ਦੇ ਕਾਲੇ ਵਿਅਕਤੀ ਨੇ ਸ਼ਰਾਬ ਦੀ ਦੁਕਾਨ ਦੇ ਮਾਲਕ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਦੀ ਪਛਾਣ ਨਵੀਨ ਸਿੰਘ (50) ਪੁੱਤਰ ਸ਼ਿੰਗਾਰਾ ਸਿੰਘ ਵਾਸੀ ਕੂਕਾ ਤਲਵੰਡੀ ਹਾਲ ਵਾਸੀ ਨਡਾਲਾ (ਕਪੂਰਥਲਾ) ਅਤੇ ਸਥਾਨਕ ਜ਼ਿਲ੍ਹੇ ਦੇ ਸਾਬਕਾ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਨਡਾਲਾ ਜਥੇਦਾਰ ਸੂਰਤ ਸਿੰਘ ਦੇ ਜਵਾਈ ਵਜੋਂ ਹੋਈ ਹੈ।

ਜਾਣਕਾਰੀ ਦਿੰਦਿਆਂ ਮ੍ਰਿਤਕ ਸੂਰਤ ਸਿੰਘ ਦੇ ਛੋਟੇ ਭਰਾ ਅਵਤਾਰ ਸਿੰਘ ਮੁਲਤਾਨੀ ਨੇ ਦੱਸਿਆ ਕਿ ਨਵੀਨ ਸਿੰਘ ਪਿਛਲੇ 35 ਸਾਲਾਂ ਤੋਂ ਅਮਰੀਕਾ ਦੇ ਸ਼ਹਿਰ ਸ਼ਿਕਾਗੋ ਵਿਖੇ ਪਰਿਵਾਰ ਸਮੇਤ ਰਹਿ ਰਿਹਾ ਸੀ ਅਤੇ ਉਥੇ ਉਸ ਦਾ ਆਪਣਾ ਸਟੋਰ ਸੀ। ਉਸ ਨੇ ਦੱਸਿਆ ਕਿ ਬੀਤੀ ਰਾਤ ਕਰੀਬ ਸਾਢੇ 10 ਵਜੇ ਅਮਰੀਕਾ ਵਿੱਚ ਉਹ ਘਰ ਜਾਣ ਲਈ ਸਟੋਰ ਬੰਦ ਕਰਨ ਦੀ ਤਿਆਰੀ ਕਰ ਰਿਹਾ ਸੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.