ਤਾਜਾ ਖਬਰਾਂ
.
ਚੰਡੀਗੜ੍ਹ-ਪਿਛਲੇ 6 ਮਹੀਨਿਆਂ ਤੋਂ ਬੰਦ ਪਏ ਸ਼ੰਭੂ ਬਾਰਡਰ ਨੂੰ ਖੋਲ੍ਹਣ ਲਈ ਸੁਪਰੀਮ ਕੋਰਟ ਵੱਲੋਂ ਗਠਿਤ ਪਾਵਰਕੌਮ ਕਮੇਟੀ ਦੀ ਪਹਿਲੀ ਮੀਟਿੰਗ ਅੱਜ (ਬੁੱਧਵਾਰ) ਚੰਡੀਗੜ੍ਹ ਸਥਿਤ ਹਰਿਆਣਾ ਭਵਨ ਵਿਖੇ ਹੋਈ। ਇਸ ਵਿੱਚ ਪੰਜਾਬ ਅਤੇ ਹਰਿਆਣਾ ਦੇ ਮੁੱਖ ਸਕੱਤਰ ਅਤੇ ਡੀਜੀਪੀ ਸਮੇਤ ਕਈ ਅਧਿਕਾਰੀ ਮੌਜੂਦ ਸਨ।ਇਹ ਮੀਟਿੰਗ ਸੇਵਾਮੁਕਤ ਜਸਟਿਸ ਨਵਾਬ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਕਰੀਬ ਦੋ ਘੰਟੇ ਚੱਲੀ ਇਸ ਮੀਟਿੰਗ ਵਿੱਚ ਹਰ ਮੁੱਦੇ 'ਤੇ ਚਰਚਾ ਕੀਤੀ ਗਈ। ਇਸ ਦੇ ਨਾਲ ਹੀ ਆਉਣ ਵਾਲੇ ਦਿਨਾਂ ਵਿੱਚ ਕਮੇਟੀ ਵੱਲੋਂ ਸੰਘਰਸ਼ ਵਿੱਢ ਰਹੇ ਕਿਸਾਨਾਂ ਨਾਲ ਮੀਟਿੰਗ ਕੀਤੀ ਜਾਵੇਗੀ। ਹਾਲਾਂਕਿ ਮੀਟਿੰਗ ਤੋਂ ਬਾਅਦ ਨਾ ਤਾਂ ਪੰਜਾਬ ਅਤੇ ਨਾ ਹੀ ਹਰਿਆਣਾ ਦੇ ਅਧਿਕਾਰੀਆਂ ਨੇ ਮੀਡੀਆ ਨਾਲ ਗੱਲ ਕੀਤੀ। ਉਹ ਸਿੱਧਾ ਆਪਣੀਆਂ ਗੱਡੀਆਂ 'ਚ ਬੈਠ ਕੇ ਅੱਗੇ ਚਲੇ ਗਏ।
ਦੱਸ ਦੇਈਏ ਕਿ 9 ਦਿਨ ਪਹਿਲਾਂ ਸੁਪਰੀਮ ਕੋਰਟ ਵਿੱਚ ਸ਼ੰਭੂ ਬਾਰਡਰ ਮਾਮਲੇ ਦੀ ਸੁਣਵਾਈ ਹੋਈ ਸੀ। ਸੁਪਰੀਮ ਕੋਰਟ ਨੇ ਇਸ ਦੌਰਾਨ ਹਾਈ ਪਾਵਰ ਕਮੇਟੀ ਦਾ ਗਠਨ ਕੀਤਾ ਸੀ। ਨਾਲ ਹੀ ਕਿਹਾ ਕਿ ਅਸੀਂ ਮੁੱਦਿਆਂ ਦਾ ਫੈਸਲਾ ਨਹੀਂ ਕਰ ਰਹੇ ਹਾਂ। ਇਹ ਅਧਿਕਾਰ ਕਮੇਟੀ ਨੂੰ ਦਿੱਤਾ ਜਾ ਰਿਹਾ ਹੈ। ਇਸ ਕਮੇਟੀ ਵਿੱਚ ਪੰਜਾਬ ਅਤੇ ਹਰਿਆਣਾ ਦੇ ਅਧਿਕਾਰੀ ਵੀ ਸ਼ਾਮਲ ਹਨ। ਹਾਈ ਪਾਵਰ ਕਮੇਟੀ ਨੂੰ ਅੰਦੋਲਨਕਾਰੀ ਕਿਸਾਨਾਂ ਤੱਕ ਪਹੁੰਚ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਨੂੰ ਆਪਣੇ ਟਰੈਕਟਰ ਹਟਾਉਣ ਦੀ ਬੇਨਤੀ ਕਰਨੀ ਚਾਹੀਦੀ ਹੈ। ਸੁਪਰੀਮ ਕੋਰਟ ਨੇ ਇਹ ਵੀ ਸਲਾਹ ਦਿੱਤੀ ਕਿ ਇਸ ਮਾਮਲੇ ਦਾ ਸਿਆਸੀਕਰਨ ਨਾ ਕੀਤਾ ਜਾਵੇ। ਮੁੱਦੇ ਬਹੁਤ ਸੰਵੇਦਨਸ਼ੀਲ ਹਨ, ਇਸ ਲਈ ਸੰਤੁਲਿਤ ਪਹੁੰਚ ਅਪਣਾਈ ਜਾਣੀ ਚਾਹੀਦੀ ਹੈ।
Get all latest content delivered to your email a few times a month.