ਤਾਜਾ ਖਬਰਾਂ
.
ਚੰਡੀਗੜ੍ਹ- ਪੰਜਾਬ ਵਿੱਚ ਅੱਜ (15 ਸਤੰਬਰ) ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ 'ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ ਪਰ ਤਾਪਮਾਨ 'ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ। ਸੂਬੇ ਦਾ ਔਸਤ ਤਾਪਮਾਨ ਆਮ ਦੇ ਨੇੜੇ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਤਾਪਮਾਨ 25 ਤੋਂ 36 ਡਿਗਰੀ ਦੇ ਆਸ-ਪਾਸ ਰਹਿ ਸਕਦਾ ਹੈ।ਚੰਡੀਗੜ੍ਹ, ਮੋਹਾਲੀ ਅਤੇ ਪਟਿਆਲਾ 'ਚ ਸ਼ਨੀਵਾਰ ਸ਼ਾਮ ਨੂੰ ਮੌਸਮ 'ਚ ਬਦਲਾਅ ਦੇਖਣ ਨੂੰ ਮਿਲਿਆ। ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 0.4 ਡਿਗਰੀ ਵੱਧ ਗਿਆ। ਜਿਸ ਤੋਂ ਬਾਅਦ ਸੂਬੇ ਅਤੇ ਚੰਡੀਗੜ੍ਹ ਦਾ ਤਾਪਮਾਨ ਆਮ ਵਾਂਗ ਦੇਖਣ ਨੂੰ ਮਿਲਿਆ। ਇਸ ਦੇ ਨਾਲ ਹੀ ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ ਸਮਰਾਲਾ, ਲੁਧਿਆਣਾ ਵਿੱਚ 36.2 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਵਿੱਚ ਸਭ ਤੋਂ ਵੱਧ ਤਾਪਮਾਨ 32.6 ਡਿਗਰੀ ਦਰਜ ਕੀਤਾ ਗਿਆ।
Get all latest content delivered to your email a few times a month.