IMG-LOGO
ਹੋਮ ਰਾਸ਼ਟਰੀ: 🔵 ਅਰਵਿੰਦ ਕੇਜਰੀਵਾਲ ਕੱਲ੍ਹ ਦੇ ਸਕਦੇ ਹਨ ਮੁੱਖ ਮੰਤਰੀ ਦੇ...

🔵 ਅਰਵਿੰਦ ਕੇਜਰੀਵਾਲ ਕੱਲ੍ਹ ਦੇ ਸਕਦੇ ਹਨ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ, ਸ਼ਾਮ 4:30 ਵਜੇ ਐਲਜੀ ਨਾਲ ਕਰਨਗੇ ਮੁਲਾਕਾਤ

Admin User - Sep 16, 2024 05:34 PM
IMG

.

ਨਵੀਂ ਦਿੱਲੀ- ਦਿੱਲੀ ਦੇ ਉਪ ਰਾਜਪਾਲ (ਐਲਜੀ) ਵਿਨੈ ਸਕਸੈਨਾ ਨੇ ਮੰਗਲਵਾਰ ਸ਼ਾਮ 4:30 ਵਜੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮੁਲਾਕਾਤ ਦਾ ਸਮਾਂ ਦਿੱਤਾ ਹੈ। ਇਸ ਸਮੇਂ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ। ਇਸ ਤੋਂ ਪਹਿਲਾਂ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਕੇਜਰੀਵਾਲ ਨੂੰ ਮਿਲਣ ਉਨ੍ਹਾਂ ਦੇ ਘਰ ਪਹੁੰਚੇ। ਸੂਤਰਾਂ ਮੁਤਾਬਕ ਦੋਵਾਂ ਨੇਤਾਵਾਂ ਵਿਚਾਲੇ ਅਗਲੇ ਸੀਐੱਮ ਨੂੰ ਲੈ ਕੇ ਗੱਲਬਾਤ ਹੋਈ।

‘ਆਪ’ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ (ਪੀਏਸੀ) ਦੀ ਮੀਟਿੰਗ ਵੀ ਅੱਜ ਸ਼ਾਮੀਂ ਸ਼ੁਰੂ ਹੋ ਗਈ ਹੈ। ਇਸ ਵਿੱਚ ਨਵੇਂ ਮੁੱਖ ਮੰਤਰੀ ਸਮੇਤ ਪਾਰਟੀ ਦੀ ਭਵਿੱਖੀ ਰਣਨੀਤੀ ਬਾਰੇ ਚਰਚਾ ਕੀਤੀ ਜਾ ਰਹੀ ਹੈ।ਹਾਲਾਂਕਿ ਦਿੱਲੀ ਦੇ ਮੰਤਰੀ ਸੌਰਭ ਭਾਰਦਵਾਜ ਨੇ ਕਿਹਾ ਕਿ ਸੀਐਮ ਦੇ ਨਾਂ 'ਤੇ ਅਜੇ ਚਰਚਾ ਨਹੀਂ ਹੋਈ ਹੈ। ਇਸ ਬਾਰੇ ਫੈਸਲਾ ਵਿਧਾਇਕ ਦਲ ਕੇਜਰੀਵਾਲ ਦੇ ਅਸਤੀਫੇ ਤੋਂ ਬਾਅਦ ਲਵੇਗਾ।

ਦੱਸ ਦੇਈਏ ਕਿ 13 ਸਤੰਬਰ ਨੂੰ ਸ਼ਰਾਬ ਨੀਤੀ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਕੇਜਰੀਵਾਲ ਨੇ 15 ਸਤੰਬਰ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਣ ਦਾ ਐਲਾਨ ਕੀਤਾ ਸੀ।ਕੇਜਰੀਵਾਲ ਦੇ ਅਸਤੀਫੇ ਦੇ ਐਲਾਨ ਤੋਂ ਬਾਅਦ ਚਰਚਾ ਹੈ ਕਿ ਕੈਲਾਸ਼ ਗਹਿਲੋਤ, ਗੋਪਾਲ ਰਾਏ, ਆਤਿਸ਼ੀ ਅਤੇ ਸੁਨੀਤਾ ਕੇਜਰੀਵਾਲ ਵਿੱਚੋਂ ਕੋਈ ਇੱਕ ਸੀਐਮ ਬਣ ਸਕਦਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.