IMG-LOGO
ਹੋਮ ਖੇਡਾਂ: 🏑 ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਫਾਈਨਲ 'ਚ ਪੁੱਜੀ ਭਾਰਤ ਟੀਮ,...

🏑 ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਫਾਈਨਲ 'ਚ ਪੁੱਜੀ ਭਾਰਤ ਟੀਮ, ਸੈਮੀਫਾਈਨਲ 'ਚ ਦੱਖਣੀ ਕੋਰੀਆ ਨੂੰ 4-1 ਨਾਲ ਹਰਾਇਆ

Admin User - Sep 16, 2024 06:17 PM
IMG

ਕਪਤਾਨ ਹਰਮਨਪ੍ਰੀਤ ਨੇ ਕੀਤੇ 2 ਗੋਲ

ਭਾਰਤ ਛੇਵੀਂ ਵਾਰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ ਪਹੁੰਚਿਆ ਹੈ। ਸੋਮਵਾਰ ਨੂੰ ਦੂਜੇ ਸੈਮੀਫਾਈਨਲ ਮੈਚ 'ਚ ਮੌਜੂਦਾ ਚੈਂਪੀਅਨ ਭਾਰਤ ਨੇ ਦੱਖਣੀ ਕੋਰੀਆ ਨੂੰ 4-1 ਨਾਲ ਹਰਾਇਆ। ਇਹ ਮੈਚ ਚੀਨ ਦੇ ਹੁਲੁਨਬਿਊਰ ਸਥਿਤ ਮੋਕੀ ਹਾਕੀ ਟ੍ਰੇਨਿੰਗ ਬੇਸ 'ਤੇ ਖੇਡਿਆ ਗਿਆ। ਇਸ ਟੂਰਨਾਮੈਂਟ ਵਿੱਚ ਭਾਰਤ ਦੀ ਇਹ ਲਗਾਤਾਰ ਛੇਵੀਂ ਜਿੱਤ ਹੈ।

ਭਾਰਤ ਲਈ ਕਪਤਾਨ ਹਰਮਨਪ੍ਰੀਤ ਨੇ ਸਭ ਤੋਂ ਵੱਧ 2 ਗੋਲ ਕੀਤੇ। ਉਨ੍ਹਾਂ ਤੋਂ ਇਲਾਵਾ ਉੱਤਮ ਸਿੰਘ ਅਤੇ ਜਰਮਨਪ੍ਰੀਤ ਨੇ 1-1 ਗੋਲ ਕੀਤਾ। ਦੱਖਣੀ ਕੋਰੀਆ ਲਈ ਯੰਗ ਜੀ ਹੁਨ ਨੇ ਗੋਲ ਕੀਤਾ। ਮੈਦਾਨੀ ਗੋਲ ਲਈ ਜਰਮਨਪ੍ਰੀਤ ਨੂੰ ਮੈਚ ਦਾ ਸਰਵੋਤਮ ਖਿਡਾਰੀ ਚੁਣਿਆ ਗਿਆ।

ਭਾਰਤ ਮੰਗਲਵਾਰ ਨੂੰ ਫਾਈਨਲ ਵਿੱਚ ਮੇਜ਼ਬਾਨ ਚੀਨ ਨਾਲ ਭਿੜੇਗਾ। ਇਹ ਮੈਚ ਭਾਰਤੀ ਸਮੇਂ ਮੁਤਾਬਕ ਦੁਪਹਿਰ 3:30 ਵਜੇ ਤੋਂ ਖੇਡਿਆ ਜਾਵੇਗਾ। ਚੀਨ ਨੇ ਪਹਿਲੇ ਸੈਮੀਫਾਈਨਲ ਦੇ ਪੈਨਲਟੀ ਸ਼ੂਟਆਊਟ ਵਿੱਚ ਪਾਕਿਸਤਾਨ ਨੂੰ 2-0 ਨਾਲ ਹਰਾਇਆ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.