ਤਾਜਾ ਖਬਰਾਂ
5 ਦਸੰਬਰ ਨੂੰ ਹੋਵੇਗੀ ਸੁਣਵਾਈ
ਚੰਡੀਗੜ੍ਹ- ਹਿਮਾਚਲ ਪ੍ਰਦੇਸ਼ ਦੀ ਮੰਡੀ ਸੀਟ ਤੋਂ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਨੂੰ ਚੰਡੀਗੜ੍ਹ ਅਦਾਲਤ ਨੇ ਸੰਮਨ ਜਾਰੀ ਕੀਤਾ ਹੈ। ਅਦਾਲਤ ਨੇ ਇਹ ਹੁਕਮ ਉਨ੍ਹਾਂ ਦੀ ਆਉਣ ਵਾਲੀ ਫਿਲਮ ਐਮਰਜੈਂਸੀ 'ਤੇ ਸੁਣਵਾਈ ਕਰਦੇ ਹੋਏ ਜਾਰੀ ਕੀਤਾ ਹੈ। ਮਾਮਲੇ ਦੀ ਸੁਣਵਾਈ 5 ਦਸੰਬਰ ਲਈ ਤੈਅ ਕੀਤੀ ਗਈ ਹੈ। ਸਾਬਕਾ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਰਵਿੰਦਰ ਸਿੰਘ ਬਾਸੀ ਵੱਲੋਂ ਅਦਾਕਾਰਾ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਗਈ ਸੀ।ਪਟੀਸ਼ਨ 'ਚ ਕਿਹਾ ਗਿਆ ਸੀ ਕਿ ਕੰਗਨਾ ਨੇ ਫਿਲਮ 'ਚ ਸਿੱਖਾਂ ਦੇ ਅਕਸ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ। ਹਾਲਾਂਕਿ ਫਿਲਮ ਅਜੇ ਰਿਲੀਜ਼ ਨਹੀਂ ਹੋਈ ਹੈ।
Get all latest content delivered to your email a few times a month.