ਤਾਜਾ ਖਬਰਾਂ
.
ਚੰਡੀਗੜ੍ਹ- ਮਸ਼ਹੂਰ ਪੰਜਾਬੀ ਗਾਇਕ ਆਰ. ਨੈਟ ਗੈਂਗਸਟਰਾਂ ਵੱਲੋਂ ਮਿਲੀ ਰਹੀਆਂ ਧਮਕੀਆਂ ਕਾਰਨ ਸੁਰਖ਼ੀਆਂ 'ਚ ਬਣਿਆ ਹੋਇਆ ਹੈ। ਦੱਸ ਦੇਈਏ ਕਿ ਗਾਇਕ ਨੂੰ ਵਿਦੇਸ਼ੀ ਨੰਬਰਾਂ ਤੋਂ ਕਾਲ ਰਾਹੀਂ 1 ਕਰੋੜ ਰੁਪਏ ਦੀ ਫਿਰੌਤੀ ਦੀ ਧਮਕੀ ਮਿਲੀ ਹੈ। ਇਸ ਸਬੰਧੀ ਉਸ ਦੇ ਮੈਨੇਜਰ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ।ਉਸਨੇ ਪੁਲਿਸ ਨੂੰ ਦੱਸਿਆ ਕਿ ਉਸਨੂੰ ਵਿਦੇਸ਼ੀ ਨੰਬਰਾਂ ਤੋਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਫਿਰੌਤੀ ਨਾ ਮਿਲਣ 'ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਧਮਕੀਆਂ ਦੇਣ ਵਾਲਿਆਂ ਵਿਚ ਲਾਰੈਂਸ ਅਤੇ ਰਿੰਦਾ ਗੈਂਗ ਦੇ ਨਾਂ ਸਾਹਮਣੇ ਆਏ ਹਨ।
ਇਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਦੀ ਸ਼ਿਕਾਇਤ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦੀ ਸਾਈਬਰ ਟੀਮ ਉਨ੍ਹਾਂ ਫ਼ੋਨ ਨੰਬਰਾਂ ਦੀ ਜਾਂਚ ਕਰ ਰਹੀ ਹੈ ਜਿਨ੍ਹਾਂ ਤੋਂ ਧਮਕੀਆਂ ਮਿਲ ਰਹੀਆਂ ਹਨ।ਪੰਜਾਬੀ ਗਾਇਕ ਆਰ. ਨੈੱਟ ਦੇ ਮੈਨੇਜਰ ਰਜਿੰਦਰ ਪਾਲ ਸਿੰਘ ਵੱਲੋਂ ਦਿੱਤੀ ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਉਸ ਨੂੰ ਕਈ ਵਾਰ ਵਿਦੇਸ਼ੀ ਨੰਬਰਾਂ ਤੋਂ ਵਟਸਐਪ ਕਾਲਾਂ ਆ ਰਹੀਆਂ ਹਨ। ਇਹ ਨੰਬਰ ਯੂਕੇ ਦਾ ਹੈ। ਕੁਝ ਰਿਕਾਰਡਿੰਗ ਵੀ ਭੇਜੀ ਗਈ ਹੈ, ਜਿਸ ਵਿਚ ਫਿਰੌਤੀ ਦੀ ਮੰਗ ਕੀਤੀ ਜਾ ਰਹੀ ਹੈ। ਫਿਰੌਤੀ ਦੀ ਰਕਮ ਨਾ ਦੇਣ 'ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਹੇ ਹਨ। ਹਾਲਾਂਕਿ ਰਜਿੰਦਰ ਪਾਲ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਕਿਸੇ ਗੈਂਗਸਟਰ ਦਾ ਨਾਂ ਨਹੀਂ ਲਿਆ ਹੈ ਪਰ ਇਕ ਮੀਡੀਆ ਗਰੁੱਪ ਨਾਲ ਗੱਲਬਾਤ ਕਰਦੇ ਹੋਏ ਆਰ. ਨੈੱਟ ਦੇ ਮੈਨੇਜਰ ਨੇ ਕਿਹਾ ਹੈ ਕਿ ਉਸ ਨੂੰ ਲਾਰੈਂਸ ਅਤੇ ਰਿੰਦਾ ਦੇ ਨਾਂ 'ਤੇ ਧਮਕੀਆਂ ਮਿਲੀਆਂ ਹਨ। ਮੁਲਜ਼ਮਾਂ ਨੇ 1 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਹੈ।ਉਨ੍ਹਾਂ ਕਿਹਾ ਕਿ ਜੇਕਰ ਫਿਰੌਤੀ ਨਹੀਂ ਦਿੱਤੀ ਗਈ ਤਾਂ ਉਸ ਨੂੰ ਜਾਨੋ ਮਾਰ ਦੇਵਾਗੇ।.
Get all latest content delivered to your email a few times a month.