ਤਾਜਾ ਖਬਰਾਂ
.
ਨਵੀਂ ਦਿੱਲੀ- ਦਿੱਲੀ ਦੇ ਉਪ ਰਾਜਪਾਲ (ਐਲਜੀ) ਵਿਨੇ ਕੁਮਾਰ ਸਕਸੈਨਾ ਨੇ ਬੁੱਧਵਾਰ ਨੂੰ ਅਰਵਿੰਦ ਕੇਜਰੀਵਾਲ ਦਾ ਅਸਤੀਫ਼ਾ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਮਨਜ਼ੂਰੀ ਲਈ ਭੇਜਿਆ। ਉਨ੍ਹਾਂ ਨੇ ਰਾਸ਼ਟਰਪਤੀ ਨੂੰ ਨਵੇਂ ਮੁੱਖ ਮੰਤਰੀ ਆਤਿਸ਼ੀ ਦੇ ਸਹੁੰ ਚੁੱਕ ਸਮਾਗਮ ਲਈ 21 ਸਤੰਬਰ ਦੀ ਤਰੀਕ ਦਾ ਪ੍ਰਸਤਾਵ ਵੀ ਭੇਜਿਆ ਹੈ।ਇੱਥੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਚੁੱਕੇ ਅਰਵਿੰਦ ਕੇਜਰੀਵਾਲ ਆਪਣੀ ਸਰਕਾਰੀ ਰਿਹਾਇਸ਼ ਛੱਡਣਗੇ। ਆਮ ਆਦਮੀ ਪਾਰਟੀ ਦੇ ਸਾਂਸਦ ਸੰਜੇ ਸਿੰਘ ਨੇ ਬੁੱਧਵਾਰ ਨੂੰ ਕਿਹਾ ਕਿ ਅਸੀਂ ਸੁਰੱਖਿਆ ਨੂੰ ਲੈ ਕੇ ਉਨ੍ਹਾਂ ਨੂੰ ਸਰਕਾਰੀ ਰਿਹਾਇਸ਼ ਤੋਂ ਬਾਹਰ ਨਾ ਨਿਕਲਣ ਲਈ ਕਿਹਾ ਸੀ, ਪਰ ਉਹ ਨਹੀਂ ਮੰਨੇ।
ਦੱਸ ਦੇਈਏ ਕਿ ਇੱਕ ਦਿਨ ਪਹਿਲਾਂ 17 ਸਤੰਬਰ ਨੂੰ ‘ਆਪ’ ਵਿਧਾਇਕ ਦਲ ਦੀ ਮੀਟਿੰਗ ਵਿੱਚ ਆਤਿਸ਼ੀ ਨੂੰ ਮੁੱਖ ਮੰਤਰੀ ਚੁਣਿਆ ਗਿਆ ਸੀ। ਇਸ ਤੋਂ ਬਾਅਦ ਸ਼ਾਮ ਨੂੰ ਕੇਜਰੀਵਾਲ ਨੇ ਆਪਣਾ ਅਸਤੀਫਾ LG ਵਿਨੈ ਸਕਸੈਨਾ ਨੂੰ ਸੌਂਪ ਦਿੱਤਾ।
Get all latest content delivered to your email a few times a month.