ਤਾਜਾ ਖਬਰਾਂ
.
ਅੰਮ੍ਰਿਤਸਰ- ਲਗਾਤਾਰ ਹੀ ਪੰਜਾਬ ਵਿੱਚ ਲੁੱਟਖੋਹ ਤੇ ਕਤਲ ਦੀਆਂ ਵਾਰਦਾਤਾਂ ਵਧਦੀਆਂ ਜਾ ਰਹੀਆਂ ਜਿਸ ਤੋਂ ਬਾਅਦ ਪੁਲਿਸ ਲਈ ਇਹ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਹਾਲਾਂਕਿ ਪੁਲਿਸ ਵੱਲੋਂ ਸਮੇਂ-ਸਮੇਂ ਤੇ ਨਾਕੇਬੰਦੀਆਂ ਕਰਕੇ ਲੁੱਟਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲੁਟੇਰਿਆਂ ਨੂੰ ਕਾਬੂ ਕੀਤਾ ਜਾ ਰਿਹਾ ਲੇਕਿਨ ਲੁਟੇਰੇ ਫਿਰ ਵੀ ਪੁਲਿਸ ਦਾ ਡਰ ਖੌਫ ਤੋਂ ਬਿਨਾਂ ਹੀ ਵੱਡੀਆਂ ਲੁੱਟਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਥਾਣਾ ਕਥੂਨੰਗਲ ਅਧੀਨ ਆਉਂਦੇ ਗੋਪਾਲਪੁਰਾ ਦਾ ਹੈ ਜਿੱਥੇ ਕਿ ਪੰਜ ਲੁਟੇਰਿਆਂ ਵੱਲੋਂ ਇੱਕ ਬੈਂਕ ਨੂੰ ਆਪਣਾ ਨਿਸ਼ਾਨਾ ਬਣਾਇਆ ਗਿਆ। ਅਤੇ ਪਿਸਤੋਲ ਦੀ ਨੋਕ ਤੇ ਬੈਂਕ ਦੇ ਵਿੱਚ 24 ਲੱਖ ਰੁਪਏ ਦੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ।ਬਦਮਾਸ਼ਾਂ ਨੇ ਸਿਰਫ 3 ਮਿੰਟ 'ਚ ਪੂਰੀ ਵਾਰਦਾਤ ਨੂੰ ਅੰਜਾਮ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੌਕੇ ਤੇ ਪਹੁੰਚੇ ਐਸਐਸਪੀ ਦੇ ਹਾਥੀ ਚਰਨਜੀਤ ਸਿੰਘ ਨੇ ਦੱਸਿਆ ਕਿ ਥਾਣਾ ਕਥੂਨੰਗਲ ਅਧੀਨ ਆਉਂਦੇ ਗੋਪਾਲਪੁਰਾ ਵਿੱਚ ਐਚਡੀਐਫਸੀ ਬੈਂਕ ਦੇ ਵਿੱਚ 24 ਲੱਖ ਰੁਪਏ ਦੀ ਲੁੱਟ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਉਹਨਾਂ ਨੇ ਦੱਸਿਆ ਕਿ ਇਹ ਲੁੱਟ ਦੀ ਵਾਰਦਾਤ ਨੂੰ ਪੰਜ ਲੁਟੇਰਿਆਂ ਨੇ ਅੰਜਾਮ ਦਿੱਤਾ ਹੈ ਉਹਨਾਂ ਦੱਸਿਆ ਕਿ ਪੰਜ ਲੁਟੇਰੇ ਦੋ ਮੋਟਰਸਾਈਕਲਾਂ ਦੇ ਸਵਾਰ ਹੋ ਕੇ ਬੈਂਕ ਦੇ ਬਾਹਰ ਆਏ ਤੇ ਪੰਜੇ ਲੁਟੇਰੇ ਬੈਂਕ ਦੇ ਅੰਦਰ ਦਾਖਲ ਹੋ ਕੇ ਉਹਨਾਂ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਪੁਲਿਸ ਨੇ ਦੱਸਿਆ ਕਿ ਲੁਟੇਰੇ ਜਾਂਦੇ ਹੋਏ ਬੈਂਕ ਚ ਲੱਗੇ ਸੀਸੀਟੀਵੀ ਕੈਮਰਿਆਂ ਦੇ ਡੀਵੀਆਰ ਤੱਕ ਨਾਲ ਲੈ ਗਏ ਹਨ। ਫਿਲਹਾਲ ਪੁਲਿਸ ਸਾਰੇ ਮਾਮਲੇ ਦੀ ਜਾਂਚ ਵਿੱਚ ਲੱਗੀ ਹੋਈ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦ ਹੀ ਇਹਨਾਂ ਲੁਟੇਰਿਆਂ ਨੂੰ ਗਿਰਫਤਾਰ ਕਰ ਲਿਆ ਜਾਵੇਗਾ।
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਵੱਧ ਰਹੀਆਂ ਲੁੱਟ ਖੋਹ ਤੇ ਕਤਲ ਦੀਆਂ ਵਾਰਦਾਤਾਂ ਨੂੰ ਦੇਖਦੇ ਹੋਏ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਕਾਂਗਰਸ ਪਾਰਟੀ ਵੱਲੋਂ ਪੰਜਾਬ ਦੇ ਵੱਖ-ਵੱਖ ਹਲਕਿਆਂ ਦੇ ਵਿੱਚ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਦੇ ਖਿਲਾਫ ਵੱਡੇ ਪ੍ਰਦਰਸ਼ਨ ਵੀ ਕੀਤੇ ਜਾ ਰਹੇ ਹਨ। ਇਸ ਦੌਰਾਨ ਅੰਮ੍ਰਿਤਸਰ ਦੇ ਠਾਣਾ ਕਥਨੰਗਲ ਅਧੀਨ ਆਉਂਦੇ ਗੋਪਾਲਪੁਰਾ ਵਿਖੇ ਇੱਕ ਬੈਂਕ ਦੇ ਵਿੱਚ ਦਿਨ ਦਿਹਾੜੇ ਪਿਸਤੋਲ ਦੀ ਨੋਕ ਦੇ ਉੱਪਰ ਲੁੱਟ ਹੋਣਾ ਪੁਲਿਸ ਪ੍ਰਸ਼ਾਸਨ ਦੇ ਉੱਪਰ ਕਈ ਤਰ੍ਹਾਂ ਦੇ ਸਵਾਲ ਖੜੇ ਕਰਦਾ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਪੁਲਿਸ ਐਨਾਲ ਲੁਟੇਰਿਆਂ ਨੂੰ ਕਦੋਂ ਤੱਕ ਗ੍ਰਿਫਤਾਰ ਕਰਨ ਦੇ ਵਿੱਚ ਸਫਲ ਹੁੰਦੀ ਹੈ।
Get all latest content delivered to your email a few times a month.