IMG-LOGO
ਹੋਮ ਰਾਸ਼ਟਰੀ: Breaking:-21 ਸਤੰਬਰ ਨੂੰ CM ਆਤਿਸ਼ੀ ਦੇ ਨਾਲ ਪੜੋ ਕਿਹੜੇ ਕੈਬਨਿਟ...

Breaking:-21 ਸਤੰਬਰ ਨੂੰ CM ਆਤਿਸ਼ੀ ਦੇ ਨਾਲ ਪੜੋ ਕਿਹੜੇ ਕੈਬਨਿਟ ਮੰਤਰੀ ਸਹੁੰ ਚੁੱਕਣਗੇ ?

Admin User - Sep 19, 2024 01:05 PM
IMG

.

ਅਰਵਿੰਦ ਕੇਜਰੀਵਾਲ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਹੁਣ ਆਤਿਸ਼ੀ ਦੀ ਅਗਵਾਈ 'ਚ ਦਿੱਲੀ 'ਚ ਆਮ ਆਦਮੀ ਪਾਰਟੀ ਦੀ ਨਵੀਂ ਸਰਕਾਰ ਬਣਨ ਜਾ ਰਹੀ ਹੈ। ਸੂਤਰਾਂ ਮੁਤਾਬਕ ਆਮ ਆਦਮੀ ਪਾਰਟੀ ਦੀ ਨੇਤਾ ਆਤਿਸ਼ੀ 21 ਸਤੰਬਰ ਨੂੰ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਕਦੀ ਹੈ। 

ਸੂਤਰਾਂ ਅਨੁਸਾਰ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ 21 ਸਤੰਬਰ ਨੂੰ ਸਹੁੰ ਚੁੱਕਣ ਦਾ ਪ੍ਰਸਤਾਵ ਭੇਜਿਆ ਹੈ। ਹਾਲਾਂਕਿ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਲਈ ਵੱਲੋਂ ਆਤਿਸ਼ੀ ਵੱਲੋਂ ਕੋਈ ਤਰੀਕ ਤਜਵੀਜ਼ ਨਹੀਂ ਕੀਤੀ ਗਈ ਸੀ। ਉਪ ਰਾਜਪਾਲ ਵੱਲੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਅਸਤੀਫਾ ਅਤੇ ਆਤਿਸ਼ੀ ਵੱਲੋਂ ਨਵੀਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨ ਵਾਲਾ ਪੱਤਰ ਰਾਸ਼ਟਰਪਤੀ ਨੂੰ ਭੇਜਿਆ ਗਿਆ ਹੈ। 

ਬੁੱਧਵਾਰ ਨੂੰ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਦੌਰਾਨ ਕੇਜਰੀਵਾਲ ਦੇ ਅਸਤੀਫੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਆਤਿਸ਼ੀ ਨੂੰ ਵਿਧਾਇਕ ਦਲ ਦਾ ਨੇਤਾ ਚੁਣ ਲਿਆ ਸੀ ਅਤੇ ਆਤਿਸ਼ੀ ਨੇ ਲੈਫਟੀਨੈਂਟ ਗਵਰਨਰ ਵਿਨੇ ਕੁਮਾਰ ਸਕਸੈਨਾ ਨੂੰ ਪੱਤਰ ਲਿਖ ਕੇ ਉਨ੍ਹਾਂ ਨੂੰ ਸਹੁੰ ਚੁਕਾਉਣ ਦੀ ਬੇਨਤੀ ਕੀਤੀ ਸੀ।

ਦੱਸ ਦੇਈਏ ਕਿ ਸ਼ਰਾਬ ਨੀਤੀ ਮਾਮਲੇ 'ਚ ਜ਼ਮਾਨਤ 'ਤੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਸੀ। ਉਨ੍ਹਾਂ ਨੇ 17 ਸਤੰਬਰ ਨੂੰ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੂੰ ਅਸਤੀਫਾ ਸੌਂਪਿਆ ਸੀ।

ਖਬਰ ਵਾਲੇ ਡਾਟ ਕਾਮ ਨੂੰ ਸੂਤਰਾਂ ਦੇ ਹਵਾਲੇ ਤੋਂ ਖਬਰ ਮਿਲੀ ਹੈ ਕਿ ਦਿੱਲੀ ਦੀ ਸਹੁੰ ਚੁੱਕ ਰਹੀ ਮੁੱਖ ਮੰਤਰੀ ਆਤਿਸ਼ੀ ਦੇ ਨਾਲ ਗੋਪਾਲ ਰਾਏ, ਕੈਲਾਸ ਗਹਿਲੋਤ ਸੌਰਭ ਭਾਰਦਵਾਜ ਤੇ ਇਮਰਾਨ ਹੁਸੈਨ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਣਗੇ ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.