ਤਾਜਾ ਖਬਰਾਂ
.
ਚੰਡੀਗੜ੍ਹ- ਜੇਕਰ ਤੁਸੀਂ ਆਪਣੇ ਵਾਹਨ ਦੇ ਟ੍ਰੈਫਿਕ ਚਲਾਨ ਦਾ ਭੁਗਤਾਨ ਨਹੀਂ ਕੀਤਾ ਹੈ, ਤਾਂ ਹੁਣੇ ਹੋ ਜਾਓ ਸਾਵਧਾਨ ਪੰਚਕੂਲਾ ਪੁਲਿਸ ਕਮਿਸ਼ਨਰੇਟ ਨੇ ਇੱਕ ਨਵਾਂ ਨਿਯਮ ਲਾਗੂ ਕੀਤਾ ਹੈ, ਜਿਸ ਦੇ ਤਹਿਤ ਬਕਾਇਆ ਚਲਾਨ ਹੋਣ ਦੀ ਸੂਰਤ ਵਿੱਚ ਤੁਹਾਡੇ ਵਾਹਨ ਦਾ ਬੀਮਾ ਅਤੇ ਪ੍ਰਦੂਸ਼ਣ ਸਰਟੀਫਿਕੇਟ ਰੀਨਿਊ ਨਹੀਂ ਕੀਤਾ ਜਾਵੇਗਾ। ਇਹ ਕਦਮ ਟ੍ਰੈਫਿਕ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਅਤੇ ਚਲਾਨ ਭਰਨ ਵਿੱਚ ਦੇਰੀ ਨੂੰ ਰੋਕਣ ਲਈ ਚੁੱਕਿਆ ਗਿਆ ਹੈ।
ਟਰੈਫਿਕ ਨਿਯਮਾਂ ਨੂੰ ਮਜ਼ਬੂਤ ਕਰਨ ਲਈ ਇਹ ਪਾਇਲਟ ਪ੍ਰੋਜੈਕਟ ਪੰਚਕੂਲਾ ਵਿੱਚ ਸ਼ੁਰੂ ਕੀਤਾ ਗਿਆ ਹੈ, ਜਿਸ ਨੂੰ ਪੂਰੇ ਹਰਿਆਣਾ ਵਿੱਚ ਲਾਗੂ ਕਰਨ ਦੀ ਯੋਜਨਾ ਹੈ। ਨਿਯਮਾਂ ਤਹਿਤ ਜੇਕਰ ਕੋਈ ਵਿਅਕਤੀ ਚਲਾਨ ਦਾ ਭੁਗਤਾਨ ਨਹੀਂ ਕਰਦਾ ਹੈ ਤਾਂ ਵਾਹਨ ਨੂੰ ਵੇਚਣ, ਟਰਾਂਸਫਰ ਕਰਨ ਜਾਂ ਨਵਿਆਉਣ 'ਚ ਦਿੱਕਤ ਆ ਸਕਦੀ ਹੈ। ਇਸ ਤਹਿਤ ਪੰਚਕੂਲਾ ਪੁਲਿਸ ਨੇ ਸਾਰੀਆਂ ਬੀਮਾ ਅਤੇ ਪ੍ਰਦੂਸ਼ਣ ਸਰਟੀਫਿਕੇਟ ਜਾਰੀ ਕਰਨ ਵਾਲੀਆਂ ਕੰਪਨੀਆਂ ਨੂੰ ਇਸ ਸਬੰਧੀ ਨੋਟਿਸ ਭੇਜਿਆ ਹੈ।
ਪੰਚਕੂਲਾ ਦੇ ਪੁਲਿਸ ਕਮਿਸ਼ਨਰ ਸ਼ਿਬਾਸ ਕਵੀਰਾਜ ਅਤੇ ਡੀਸੀਪੀ ਟ੍ਰੈਫਿਕ ਵਰਿੰਦਰ ਸਾਂਗਵਾਨ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿੱਚ ਟ੍ਰੈਫਿਕ ਨਿਯਮਾਂ ਦੀ ਸਥਿਤੀ ਅਤੇ ਚਲਾਨ ਭੁਗਤਾਨ ਦੀਆਂ ਸਮੱਸਿਆਵਾਂ ਬਾਰੇ ਚਰਚਾ ਕੀਤੀ ਗਈ। ਇਸ ਤੋਂ ਬਾਅਦ ਫੈਸਲਾ ਕੀਤਾ ਗਿਆ ਕਿ ਜੇਕਰ ਪੰਚਕੂਲਾ ਵਿੱਚ ਇਹ ਨਿਯਮ ਸਫਲ ਹੁੰਦਾ ਹੈ ਤਾਂ ਪੂਰੇ ਹਰਿਆਣਾ ਵਿੱਚ ਇਸ ਨੂੰ ਲਾਗੂ ਕੀਤਾ ਜਾਵੇਗਾ।
Get all latest content delivered to your email a few times a month.