IMG-LOGO
ਹੋਮ ਪੰਜਾਬ, ਅੰਤਰਰਾਸ਼ਟਰੀ, ਮੰਦਭਾਗੀ ਖ਼ਬਰ# 2 ਸਾਲ ਪਹਿਲਾਂ ਕੈਨੇਡਾ ਗਏ 23 ਸਾਲਾ ਪੰਜਾਬੀ...

ਮੰਦਭਾਗੀ ਖ਼ਬਰ# 2 ਸਾਲ ਪਹਿਲਾਂ ਕੈਨੇਡਾ ਗਏ 23 ਸਾਲਾ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਹੋਈ ਮੌਤ

Admin User - Sep 26, 2024 04:23 PM
IMG

.

ਮਲੇਰਕੋਟਲਾ: ਕੈਨੇਡਾ ਦੇ ਓਨਟਾਰੀਓ ਸੂਬੇ ਦੇ ਮੁਸਕਾਟਾ ਸ਼ਹਿਰ ਵਿੱਚ ਇੱਕ ਸੜਕ ਹਾਦਸੇ ਵਿੱਚ ਮਲੇਰਕੋਟਲਾ ਜ਼ਿਲ੍ਹੇ ਦੇ ਇੱਕ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਨੌਜਵਾਨ ਦੀ ਪਛਾਣ ਗੁਰਮਹਿਕਪ੍ਰੀਤ ਸਿੰਘ (23) ਪੁੱਤਰ ਸੁਖਚੈਨ ਸਿੰਘ ਕਲੇਰ ਵਜੋਂ ਹੋਈ ਹੈ। ਗੁਰਮਹਿਕਪ੍ਰੀਤ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਕੈਨੇਡਾ ਵਿਚ ਰਹਿੰਦਾ ਸੀ। ਮਲੇਰਕੋਟਲਾ ਜ਼ਿਲ੍ਹੇ ਵਿੱਚ ਛੇ ਹਫ਼ਤਿਆਂ ਵਿੱਚ ਵਿਦੇਸ਼ੀ ਧਰਤੀ 'ਤੇ ਕਿਸੇ ਨੌਜਵਾਨ ਦੀ ਇਹ ਚੌਥੀ ਮੌਤ ਹੈ। ਗੁਰਮਹਿਕਪ੍ਰੀਤ ਸਿੰਘ ਨੇ ਆਪਣੀ ਦੋ ਸਾਲ ਦੀ ਪੜ੍ਹਾਈ ਪੂਰੀ ਕੀਤੀ ਸੀ, ਵਰਕ ਪਰਮਿਟ ਪ੍ਰਾਪਤ ਕੀਤਾ ਸੀ ਅਤੇ ਇਲੈਕਟ੍ਰੀਕਲ ਇੰਜੀਨੀਅਰ ਵਜੋਂ ਕੰਮ ਕਰ ਰਿਹਾ ਸੀ।

ਗੁਰਮਹਿਕਪ੍ਰੀਤ ਸਿੰਘ ਦੀ ਕਾਰ ਹਾਦਸੇ 'ਚ ਹੋਈ ਮੌਤ ਦਾ ਪੂਰੀ ਜਾਣਕਾਰੀ ਦਾ ਪਤਾ ਨਹੀਂ ਲੱਗ ਸਕਿਆ ਪਰ ਕੈਨੇਡਾ 'ਚ ਪੰਜਾਬੀਆਂ ਦੀ ਮਦਦ ਲਈ ਸਰਗਰਮ ਸਮਾਜਿਕ ਸੰਸਥਾ 'ਗੋ ਫੰਡ ਮੀ' ਨੇ ਆਪਣੀ ਵੈੱਬਸਾਈਟ 'ਤੇ ਗੁਰਮਹਿਕਪ੍ਰੀਤ ਸਿੰਘ ਦੀ ਤਸਵੀਰ ਅਪਲੋਡ ਕੀਤੀ ਅਤੇ ਲਾਸ਼ ਉਸ ਦੇ ਮਾਪਿਆਂ ਨੂੰ ਜਾਣਕਾਰੀ  ਦਿੱਤੀ। ਲਾਸ਼ ਨੂੰ ਪੰਜਾਬ ਭੇਜਣ ਦੇ ਪ੍ਰਬੰਧ ਕੀਤੇ ਜਾ ਰਹੇ ਹਨ। ਪਿਛਲੇ ਛੇ ਹਫ਼ਤਿਆਂ ਵਿੱਚ ਮਲੇਰਕੋਟਲਾ ਜ਼ਿਲ੍ਹੇ ਵਿੱਚ ਕਿਸੇ ਨੌਜਵਾਨ ਦੀ ਇਹ ਚੌਥੀ ਮੌਤ ਹੈ। ਇਸ ਤੋਂ ਪਹਿਲਾਂ ਵਿਆਹ ਤੋਂ ਬਾਅਦ ਇੰਗਲੈਂਡ ਗਏ ਪਿੰਡ ਸ਼ੇਰਗੜ੍ਹ ਚੀਮਾ ਦੇ 23 ਸਾਲਾ ਗੁਰਵੀਰ ਸਿੰਘ ਪੁੱਤਰ ਰਤਨਦੀਪ ਸਿੰਘ ਦੀ ਵੀ ਸ਼ੱਕੀ ਹਾਲਾਤ 'ਚ ਮੌਤ ਹੋ ਗਈ ਸੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.