IMG-LOGO
ਹੋਮ ਪੰਜਾਬ: ਲੁਧਿਆਣਾ ਪੁਲਿਸ ਨੇ ਨਸ਼ਾ ਤਸਕਰ ਦੀ 4 ਕਰੋੜ ਦੀ ਜਾਇਦਾਦ...

ਲੁਧਿਆਣਾ ਪੁਲਿਸ ਨੇ ਨਸ਼ਾ ਤਸਕਰ ਦੀ 4 ਕਰੋੜ ਦੀ ਜਾਇਦਾਦ ਕੀਤੀ ਕੁਰਕ

Admin User - Sep 27, 2024 10:21 PM
IMG

.

ਲੁਧਿਆਣਾ- ਲੁਧਿਆਣਾ ਦੇ ਪਿੰਡ ਚੌਂਤਾ ਵਿੱਚ ਪੁਲਿਸ ਵੱਲੋਂ ਇੱਕ ਨਸ਼ਾ ਤਸਕਰ 'ਤੇ ਵੱਡੀ ਕਾਰਵਾਈ ਕਰਦਿਆਂ ਉਸ ਦੀ ਕਰੋੜਾਂ ਦੀ ਜਾਇਦਾਦ ਕੁਰਕ ਕੀਤੀ ਗਈ ਹੈ। ਨਸ਼ਾ ਤਸਕਰ ਜਸਵੀਰ ਸਿੰਘ ਬਿੱਟੂ ਨਾਂ ਦੇ ਮੁਲਜ਼ਮ ਦੀ 4 ਕਰੋੜ 30 ਲੱਖ ਰੁਪਏ ਦੀ ਜਾਇਦਾਦ ਕੁਰਕ ਕੀਤੀ ਗਈ ਸੀ। ਏਡੀਸੀਪੀ ਪ੍ਰਭਜੋਤ ਸਿੰਘ ਆਪਣੀ ਟੀਮ ਸਮੇਤ ਪ੍ਰਾਪਰਟੀ ’ਤੇ ਨੋਟਿਸ ਚਿਪਕਾਉਣ ਲਈ ਪੁੱਜੇ।

ਏਡੀਸੀਪੀ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਨਸ਼ਾ ਤਸਕਰ ਜਸਵੀਰ ਸਿੰਘ ਖ਼ਿਲਾਫ਼ ਕਈ ਕੇਸ ਦਰਜ ਹਨ। ਐਫਆਈਆਰ ਦਰਜ ਕਰਨ ਤੋਂ ਬਾਅਦ ਪੰਜਾਬ ਸਰਕਾਰ ਅਤੇ ਡੀਜੀਪੀ ਦੀਆਂ ਹਦਾਇਤਾਂ 'ਤੇ ਕਾਰਵਾਈ ਨੂੰ ਅੱਗੇ ਵਧਾਇਆ ਗਿਆ ਹੈ। ਨਸ਼ਿਆਂ ਦੇ ਕਾਰੋਬਾਰ ਤੋਂ ਪੈਦਾ ਹੋਈਆਂ ਜਾਇਦਾਦਾਂ ਦੀ ਪਛਾਣ ਕੀਤੀ ਗਈ ਸੀ। ਜਿਸ ਤੋਂ ਬਾਅਦ ਜਸਵੀਰ ਸਿੰਘ ਬਿੱਟੂ ਦੀ 20 ਕਨਾਲ 10 ਮਰਲੇ ਜ਼ਮੀਨ ਸਾਹਮਣੇ ਆਈ। ਇਸ ਨੂੰ ਅਟੈਚ ਕਰਨ ਲਈ ਸਬੰਧਤ ਅਥਾਰਟੀ ਤੋਂ ਪ੍ਰਵਾਨਗੀ ਲਈ ਗਈ ਸੀ। ਅੱਜ ਪਰਿਵਾਰ ਨੂੰ ਨੋਟਿਸ ਦਿੱਤੇ ਗਏ। ਜਾਇਦਾਦ 'ਤੇ ਨੋਟਿਸ ਵੀ ਚਿਪਕਾਏ ਗਏ ਹਨ। ਜਸਵੀਰ ਸਿੰਘ ਇਸ ਜਾਇਦਾਦ ਨੂੰ ਅੱਗੇ ਵੇਚ ਨਹੀਂ ਸਕੇਗਾ ਅਤੇ ਨਾ ਹੀ ਕਿਸੇ ਹੋਰ ਨੂੰ ਟਰਾਂਸਫਰ ਕਰ ਸਕੇਗਾ।ਏਡੀਸੀਪੀ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਪੁਲੀਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਦੀਆਂ ਹਦਾਇਤਾਂ ’ਤੇ ਨਸ਼ਾ ਤਸਕਰੀ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.