IMG-LOGO
ਹੋਮ ਰਾਸ਼ਟਰੀ: ਦੀਵਾਲੀ ਅਤੇ ਛਠ ਪੂਜਾ 'ਤੇ ਰੇਲਵੇ ਯਾਤਰੀਆਂ ਨੂੰ ਵੱਡਾ ਤੋਹਫ਼ਾ

ਦੀਵਾਲੀ ਅਤੇ ਛਠ ਪੂਜਾ 'ਤੇ ਰੇਲਵੇ ਯਾਤਰੀਆਂ ਨੂੰ ਵੱਡਾ ਤੋਹਫ਼ਾ

Admin User - Sep 28, 2024 10:47 AM
IMG

.

ਦੁਰਗਾ ਪੂਜਾ, ਦੀਵਾਲੀ ਅਤੇ ਛੱਠ ਪੂਜਾ ਦੇ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਯਾਤਰੀਆਂ ਦੀ ਸਹੂਲਤ ਲਈ ਰੇਲਵੇ ਵਿਭਾਗ ਵੱਲੋਂ ਵੱਖ-ਵੱਖ ਡਿਵੀਜ਼ਨਾਂ ਤੋਂ 6 ਹਜ਼ਾਰ ਤੋਂ ਵੱਧ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ।

ਵਿਭਾਗ ਦਾ ਮੰਨਣਾ ਹੈ ਕਿ ਇਸ ਸੀਜ਼ਨ ਦੌਰਾਨ ਬਿਹਾਰ ਅਤੇ ਉੱਤਰ ਪ੍ਰਦੇਸ਼ ਵੱਲ ਜਾਣ ਵਾਲੇ ਯਾਤਰੀਆਂ ਦੀ ਜ਼ਿਆਦਾ ਭੀੜ ਹੁੰਦੀ ਹੈ ਕਿਉਂਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਰਹਿਣ ਵਾਲੇ ਇਨ੍ਹਾਂ ਰਾਜਾਂ ਦੇ ਲੋਕ ਆਪਣੇ ਘਰਾਂ 'ਚ ਤਿਉਹਾਰ ਮਨਾਉਂਦੇ ਹਨ ਜਦਕਿ ਸ਼੍ਰੀ ਮਾਤਾ ਵੈਸ਼ਨੋ ਵਰਗੇ ਧਾਰਮਿਕ ਸਥਾਨਾਂ 'ਤੇ ਸ਼ਰਧਾਲੂਆਂ ਦੀ ਗਿਣਤੀ ਜ਼ਿਆਦਾ ਹੁੰਦੀ ਹੈ। 

ਰੇਲਵੇ ਬੁਲਾਰੇ ਅਨੁਸਾਰ ਹਰ ਸਾਲ ਤਿਉਹਾਰਾਂ ਦੇ ਸੀਜ਼ਨ ਕਾਰਨ ਵਿਭਾਗ ਵੱਲੋਂ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਂਦੀਆਂ ਹਨ ਪਰ ਇਸ ਵਾਰ ਯਾਤਰੀਆਂ ਦੀ ਸਹੂਲਤ ਨੂੰ ਦੇਖਦੇ ਹੋਏ ਇਨ੍ਹਾਂ ਦੀ ਗਿਣਤੀ ਵਧਾ ਦਿੱਤੀ ਗਈ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.