ਤਾਜਾ ਖਬਰਾਂ
.
ਲੁਧਿਆਣਾ: ਸ਼ਰਾਬ ਦੇ ਠੇਕਿਆਂ 'ਤੇ ਛਾਪੇਮਾਰੀ ਕਰਕੇ ਸ਼ਰਾਬ ਦੇ ਤਸਕਰਾਂ ਨੂੰ ਫੜਨ ਵਾਲੇ ਪਿਓ-ਪੁੱਤ ਦੀ ਤਸਕਰੀ ਦਾ ਵੱਡਾ ਮੁਨਾਫ਼ਾ ਦੇਖ ਕੇ ਖੁਦ ਹੀ ਸ਼ਰਾਬ ਦੇ ਤਸਕਰ ਬਣ ਗਏ ਹਨ। ਕਈ ਵਾਰ ਜੇਲ੍ਹ ਜਾਣ ਤੋਂ ਬਾਅਦ ਮੁਲਜ਼ਮ ਜ਼ਮਾਨਤ ’ਤੇ ਬਾਹਰ ਆ ਕੇ ਤਸਕਰੀ ਦਾ ਧੰਦਾ ਕਰਨ ਲੱਗ ਜਾਂਦੇ ਸਨ। ਹੁਣ ਜਦੋਂ ਦੋਵੇਂ ਮੁਲਜ਼ਮ ਕਾਰ ਵਿੱਚ ਨਾਜਾਇਜ਼ ਸ਼ਰਾਬ ਦੀ ਸਪਲਾਈ ਕਰਨ ਜਾ ਰਹੇ ਸਨ ਤਾਂ ਐਂਟੀ ਨਾਰਕੋਟਿਕਸ ਸੈੱਲ ਦੀ ਪੁਲਿਸ ਨੇ ਛਾਪਾ ਮਾਰ ਕੇ ਪਿਓ ਨੂੰ ਕਾਬੂ ਕਰ ਲਿਆ ਜਦੋਂਕਿ ਪੁੱਤਰ ਮੌਕੇ ਤੋਂ ਫਰਾਰ ਹੋ ਗਿਆ। ਫੜੇ ਗਏ ਮੁਲਜ਼ਮ ਦਾ ਨਾਂ ਸੁਨੀਲ ਕੁਮਾਰ ਉਰਫ ਡੋਡਾ ਹੈ, ਜਦਕਿ ਉਸ ਦਾ ਫਰਾਰ ਲੜਕਾ ਵਰੁਣ ਕੁਮਾਰ ਉਰਫ ਟਿੱਡਾ ਹੈ। ਉਸ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਐਂਟੀ ਨਾਰਕੋਟਿਕਸ ਸੈੱਲ ਦੇ ਇੰਚਾਰਜ ਨਰਪਿੰਦਰਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਨੇ ਇਲਾਕੇ ਵਿੱਚ ਨਾਕਾਬੰਦੀ ਕੀਤੀ ਹੋਈ ਸੀ। ਉਦੋਂ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਉਕਤ ਦੋਸ਼ੀ ਪਿਓ-ਪੁੱਤ ਕਾਰ 'ਚ ਸ਼ਰਾਬ ਸਪਲਾਈ ਕਰਨ ਜਾ ਰਹੇ ਹਨ। ਇਸ 'ਤੇ ਪੁਲਸ ਨੇ ਨਾਕਾਬੰਦੀ ਦੌਰਾਨ ਕਾਰ ਨੂੰ ਰੋਕ ਕੇ ਸੁਨੀਲ ਨੂੰ ਕਾਬੂ ਕਰ ਲਿਆ, ਜਦਕਿ ਹਨੇਰੇ ਦਾ ਫਾਇਦਾ ਉਠਾਉਂਦੇ ਹੋਏ ਉਸ ਦਾ ਲੜਕਾ ਵਰੁਣ ਫਰਾਰ ਹੋ ਗਿਆ। ਜਦੋਂ ਕਾਰ ਦੀ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ 10 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਹੋਈ।
ਪੁਲਿਸ ਦਾ ਕਹਿਣਾ ਹੈ ਕਿ ਸੁਨੀਲ ਅਤੇ ਵਰੁਣ ਪਹਿਲਾਂ ਸ਼ਰਾਬ ਦੇ ਠੇਕੇਦਾਰ ਕੋਲ ਰੇਡ ਪਾਰਟੀ ਵਿੱਚ ਕੰਮ ਕਰਦੇ ਸਨ। ਉਹ ਸ਼ਰਾਬ ਦੇ ਤਸਕਰਾਂ ਨੂੰ ਫੜਦੇ ਸਨ, ਪਰ ਤਸਕਰੀ ਤੋਂ ਹੋਣ ਵਾਲੀ ਮੋਟੀ ਕਮਾਈ ਨੂੰ ਦੇਖ ਕੇ ਦੋਵਾਂ ਨੂੰ ਲਾਲਚ ਆ ਗਿਆ ਅਤੇ ਫਿਰ ਦੋਵੇਂ ਖੁਦ ਹੀ ਤਸਕਰੀ ਦੇ ਧੰਦੇ ਵਿਚ ਲੱਗ ਗਏ। ਉਸ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਅੱਧੀ ਦਰਜਨ ਤੋਂ ਵੱਧ ਕੇਸ ਦਰਜ ਹਨ। ਜ਼ਮਾਨਤ 'ਤੇ ਜੇਲ ਤੋਂ ਬਾਹਰ ਆਉਣ ਤੋਂ ਬਾਅਦ ਦੋਸ਼ੀ ਨੇ ਫਿਰ ਤੋਂ ਸ਼ਰਾਬ ਵੇਚਣੀ ਸ਼ੁਰੂ ਕਰ ਦਿੱਤੀ। ਮੁਲਜ਼ਮ ਖ਼ਿਲਾਫ਼ ਥਾਣਾ ਸ਼ਿਮਲਾਪੁਰੀ ਵਿੱਚ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਫ਼ਿਲਹਾਲ ਗ੍ਰਿਫ਼ਤਾਰ ਮੁਲਜ਼ਮ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
Get all latest content delivered to your email a few times a month.