IMG-LOGO
ਹੋਮ ਪੰਜਾਬ: ਮੋਹਾਲੀ SSOC ਨੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ...

ਮੋਹਾਲੀ SSOC ਨੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, ਇੱਕ ਗ੍ਰਿਫ਼ਤਾਰ

Admin User - Sep 28, 2024 02:28 PM
IMG

.

ਮੋਹਾਲੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਨੇ ਇੱਕ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ ਅਤੇ ਝਾਰਖੰਡ ਤੋਂ ਇੱਕ ਸਮੱਗਲਰ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਮੱਧ ਪ੍ਰਦੇਸ਼ ਤੋਂ ਨਾਜਾਇਜ਼ ਹਥਿਆਰ ਲਿਆ ਕੇ ਮੁਹਾਲੀ ਵਿੱਚ ਸਪਲਾਈ ਕਰਦਾ ਸੀ। ਮੁਲਜ਼ਮ ਦੀ ਪਛਾਣ ਸੋਨੂੰ ਕੁਮਾਰ ਪਾਸਵਾਨ ਵਜੋਂ ਹੋਈ ਹੈ। ਐਸਐਸਓਸੀ ਨੇ ਇਸ ਮਾਮਲੇ ਵਿੱਚ ਇੱਕ ਹੋਰ ਅਣਪਛਾਤੇ ਵਿਅਕਤੀ ਦਾ ਨਾਮ ਵੀ ਲਿਆ ਹੈ।

ਤਸਕਰ ਦੇ ਖਿਲਾਫ ਬੀਐਨਐਸ ਅਤੇ ਆਰਮਜ਼ ਐਕਟ ਦੀ ਧਾਰਾ 61 (2) ਦੇ ਤਹਿਤ ਐਸਐਸਓਸੀ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਐੱਸਐੱਸਓਸੀ ਦੇ ਜਾਂਚ ਅਧਿਕਾਰੀ ਹਰਮਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਸੋਨੂੰ ਕੁਮਾਰ ਪਾਸਵਾਨ ਨਾਜਾਇਜ਼ ਹਥਿਆਰਾਂ ਦੀ ਸਪਲਾਈ ਕਰਨ ਲਈ ਖਰੜ ਵੱਲ ਆ ਰਿਹਾ ਹੈ, ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਤੁਰੰਤ ਖਰੜ ਇਲਾਕੇ ਵਿੱਚ ਨਾਕਾਬੰਦੀ ਕਰ ਕੇ ਚੈਕਿੰਗ ਸ਼ੁਰੂ ਕਰ ਦਿੱਤੀ।

ਮੁਲਜ਼ਮ ਨੇ ਮੌਕੇ ’ਤੇ ਪਹੁੰਚ ਕੇ ਪੁਲਿਸ ਨੂੰ ਦੇਖ ਕੇ ਰਸਤਾ ਬਦਲਣ ਦੀ ਕੋਸ਼ਿਸ਼ ਕੀਤੀ ਤਾਂ ਟੀਮ ਨੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ। ਤਲਾਸ਼ੀ ਦੌਰਾਨ ਉਸ ਕੋਲੋਂ ਨਾਜਾਇਜ਼ ਹਥਿਆਰ ਬਰਾਮਦ ਹੋਏ। ਇਸ ਤੋਂ ਬਾਅਦ ਪੁਲਿ ਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਹਥਿਆਰ ਨੂੰ ਜ਼ਬਤ ਕਰ ਲਿਆ ਅਤੇ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ। ਸੂਤਰਾਂ ਅਨੁਸਾਰ ਮੁਲਜ਼ਮ ਗੈਂਗਸਟਰ ਗਤੀਵਿਧੀਆਂ ਵਿੱਚ ਸ਼ਾਮਲ ਹੈ ਅਤੇ ਪੰਜਾਬ ਵਿੱਚ ਅਪਰਾਧਾਂ ਨੂੰ ਅੰਜਾਮ ਦੇਣ ਲਈ ਵਿਦੇਸ਼ਾਂ ਵਿੱਚ ਸਥਿਤ ਗੈਂਗਸਟਰਾਂ ਦੇ ਗੁੰਡਿਆਂ ਨੂੰ ਹਥਿਆਰ ਮੁਹੱਈਆ ਕਰਵਾਉਂਦਾ ਹੈ। ਫਿਲਹਾਲ ਉਸ ਕੋਲੋਂ ਪੁੱਛਗਿੱਛ ਜਾਰੀ ਹੈ ਅਤੇ ਉਮੀਦ ਜਤਾਈ ਜਾ ਰਹੀ ਹੈ ਕਿ ਹੋਰ ਪੁੱਛਗਿੱਛ ਤੋਂ ਹੋਰ ਵੀ ਅਹਿਮ ਖੁਲਾਸੇ ਹੋ ਸਕਦੇ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.