IMG-LOGO
ਹੋਮ ਪੰਜਾਬ: ਡੀ.ਸੀ ਵੱਲੋਂ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ...

ਡੀ.ਸੀ ਵੱਲੋਂ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਦਾ ਦੌਰਾ, ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ

Admin User - Sep 28, 2024 06:59 PM
IMG

.

ਖੰਨਾ (ਲੁਧਿਆਣਾ), 28 ਸਤੰਬਰ- ਡਿਪਟੀ ਕਮਿਸ਼ਨਰ  ਜਤਿੰਦਰ ਜੋਰਵਾਲ ਨੇ ਸ਼ਨੀਵਾਰ ਨੂੰ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਦਾ ਦੌਰਾ ਕੀਤਾ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ 1 ਅਕਤੂਬਰ ਤੋਂ ਮੰਡੀਆਂ ਵਿੱਚ ਆਪਣੀ ਫਸਲ ਲੈ ਕੇ ਆਉਣ ਵਾਲੇ ਕਿਸਾਨਾਂ ਦੀ ਸਹੂਲਤ ਦੇ ਉਦੇਸ਼ ਨਾਲ ਸਮੁੱਚੇ ਖਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਨੂੰ ਯਕੀਨੀ ਬਣਾਉਣ।

 ਡਿਪਟੀ ਕਮਿਸ਼ਨਰ ਦੇ ਨਾਲ ਐਸ.ਐਸ.ਪੀ ਅਸ਼ਵਨੀ ਗੋਟਿਆਲ, ਐਸ.ਡੀ.ਐਮ ਡਾ. ਬਲਜਿੰਦਰ ਸਿੰਘ ਢਿੱਲੋਂ ਅਤੇ ਖੁਰਾਕ ਤੇ ਸਿਵਲ ਸਪਲਾਈ ਅਤੇ ਖਰੀਦ ਏਜੰਸੀਆਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। 

 ਡੀ.ਸੀ ਨੇ ਦੱਸਿਆ ਕਿ ਇਸ ਸਾਲ ਜ਼ਿਲ੍ਹੇ ਦੇ ਸਾਰੇ 146 ਖਰੀਦ ਕੇਂਦਰਾਂ ਵਿੱਚ 18 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦੀ ਸੰਭਾਵਨਾ ਹੈ ਅਤੇ ਹਰ ਇੱਕ ਦਾਣੇ ਦੀ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ।  ਉਹਨਾਂ ਨੇ ਕਿਸਾਨਾਂ ਦੀ ਸਹੂਲਤ 'ਤੇ ਮੁੱਖ ਫੋਕਸ ਦੇ ਨਾਲ ਨਿਰਵਿਘਨ ਅਤੇ ਮੁਸ਼ਕਲ ਰਹਿਤ ਖਰੀਦ ਕਾਰਜ ਨੂੰ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ।

 ਸ੍ਰੀ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਪੀਣ ਵਾਲੇ ਪਾਣੀ ਦੀ ਉਪਲਬਧਤਾ, ਸਾਫ਼-ਸਫ਼ਾਈ, ਰੋਸ਼ਨੀ, ਛਾਂ, ਤਰਪਾਲਾਂ ਤੋਂ ਇਲਾਵਾ ਹੋਰ ਵੀ ਪ੍ਰਬੰਧ ਅਧਿਕਾਰੀਆਂ ਵੱਲੋਂ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ।  ਕਿਸਾਨਾਂ ਨੂੰ ਲਿਫਟਿੰਗ ਅਤੇ ਅਦਾਇਗੀ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਝੋਨੇ ਦੀ ਖਰੀਦ ਤੋਂ ਬਾਅਦ 48 ਘੰਟਿਆਂ ਦੇ ਅੰਦਰ-ਅੰਦਰ ਅਦਾਇਗੀ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣ। ਉਹਨਾਂ ਕਿਹਾ ਕਿ ਖਰੀਦ ਕੀਤੇ ਗਏ ਝੋਨੇ ਦੀ ਲਿਫਟਿੰਗ 72 ਘੰਟਿਆਂ ਦੇ ਅੰਦਰ-ਅੰਦਰ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ।  ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਬਾਰਦਾਨੇ ਦੀ ਕੋਈ ਕਮੀ ਨਹੀਂ ਹੈ ਇਸ ਲਈ ਕਿਸਾਨਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।

 ਡੀ.ਸੀ ਨੇ ਇਸ ਮੌਕੇ ਹਾਜ਼ਰ ਕਿਸਾਨਾਂ ਨਾਲ ਵੀ ਗੱਲਬਾਤ ਕੀਤੀ ਅਤੇ ਅਧਿਕਾਰੀਆਂ ਵੱਲੋਂ ਅਨਾਜ ਮੰਡੀਆਂ ਵਿੱਚ ਕੀਤੇ ਪ੍ਰਬੰਧਾਂ ਬਾਰੇ ਉਨ੍ਹਾਂ ਦੇ ਵੱਡਮੁੱਲੇ ਵਿਚਾਰਾ ਨਾਲ ਫੀਡਬੈਕ ਵੀ ਲਈ। 

 ਇਸ ਦੌਰਾਨ ਡਿਪਟੀ ਕਮਿਸ਼ਨਰ, ਐਸ.ਐਸ.ਪੀ ਅਤੇ ਹੋਰ ਅਧਿਕਾਰੀਆਂ ਨੇ ਵੀ ਆੜ੍ਹਤੀਆਂ ਨਾਲ ਵੀ ਮੀਟਿੰਗ ਕੀਤੀ ਅਤੇ ਉਨ੍ਹਾਂ ਦੇ ਸਾਰੇ ਮਸਲੇ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। 

 ਬਾਅਦ ਵਿੱਚ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਸੀਨੀਅਰ ਅਧਿਕਾਰੀਆਂ ਨਾਲ ਪਿੰਡ ਭੁਮੱਦੀ ਵਿੱਚ ਇੱਕ ਜਾਗਰੂਕਤਾ ਕੈਂਪ ਦੀ ਪ੍ਰਧਾਨਗੀ ਵੀ ਕੀਤੀ ਅਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ।  ਡਿਪਟੀ ਕਮਿਸ਼ਨਰ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਮਿੱਟੀ ਦੇ ਕਈ ਮੁੱਖ ਪੌਸ਼ਟਿਕ ਤੱਤ ਅਤੇ ਹੋਰ ਸੂਖਮ ਪੌਸ਼ਟਿਕ ਤੱਤ ਨਸ਼ਟ ਹੋ ਜਾਂਦੇ ਹਨ ਜਦੋਂ ਕਿ ਪਰਾਲੀ ਦੀ ਰਹਿੰਦ-ਖੂੰਹਦ ਨੂੰ ਮਿੱਟੀ ਵਿੱਚ ਮਿਲਾਉਣ ਨਾਲ ਮਿੱਟੀ ਦੀ ਸਿਹਤ ਵਿੱਚ ਬਹੁਤ ਸੁਧਾਰ ਹੁੰਦਾ ਹੈ।  ਉਨ੍ਹਾਂ ਕਿਹਾ ਕਿ ਅੱਗ ਤੋਂ ਨਿਕਲਣ ਵਾਲਾ ਧੂੰਆਂ ਸਿਹਤ ਸਮੱਸਿਆਵਾਂ ਨੂੰ ਹੋਰ ਵਧਾ ਸਕਦਾ ਹੈ।  ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਖੇਤਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਠੋਸ ਉਪਰਾਲੇ ਕੀਤੇ ਜਾ ਰਹੇ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.